Site icon TheUnmute.com

ਪਾਕਿਸਤਾਨ ਦੇ ਲਾਹੌਰ ਏਅਰਪੋਰਟ ‘ਚ ਲੱਗੀ ਅੱਗ, ਕਈ ਉਡਾਣਾਂ ਹੋਈਆਂ ਪ੍ਰਭਾਵਿਤ

Lahore Airport

ਪਾਕਿਸਤਾਨ, 9 ਮਈ 2024: ਲਾਹੌਰ ਏਅਰਪੋਰਟ (Lahore Airport) ਦੇ ਲਾਉਂਜ ਖੇਤਰ ‘ਚ ਵੀਰਵਾਰ ਨੂੰ ਅੱਗ ਲੱਗ ਗਈ, ਜਿਸ ਨਾਲ ਏਅਰਪੋਰਟ ‘ਤੇ ਹਫੜਾ-ਦਫੜੀ ਮਚ ਗਈ। ਹੱਜ ਯਾਤਰਾ ਸਮੇਤ ਕਈ ਉਡਾਣਾਂ ਵਿੱਚ ਵਿਘਨ ਪਿਆ ਹੈ। ਹਾਲਾਂਕਿ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਇਕ ਰਿਪੋਰਟ ਮੁਤਾਬਕ ਇਮੀਗ੍ਰੇਸ਼ਨ ਕਾਊਂਟਰ ਦੀ ਛੱਤ ਤੋਂ ਲੱਗੀ ਅੱਗ ਨੇ ਲਾਉਂਜ ਨੂੰ ਧੂੰਏਂ ਨਾਲ ਭਰ ਦਿੱਤਾ, ਜਿਸ ਕਾਰਨ ਯਾਤਰੀਆਂ ਨੂੰ ਬਾਹਰ ਕੱਢਣਾ ਪਿਆ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ ‘ਚ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ।

ਹਵਾਈ ਅੱਡੇ (Lahore Airport) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਇਮੀਗ੍ਰੇਸ਼ਨ ਕਾਊਂਟਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਇਸ ਘਟਨਾ ਦਾ ਅਸਰ ਉਡਾਣਾਂ ‘ਤੇ ਵੀ ਦੇਖਣ ਨੂੰ ਮਿਲਿਆ। ਯਾਤਰੀਆਂ ਨੂੰ ਆਪਣਾ ਸਫ਼ਰ ਬੁੱਕ ਕਰਵਾਉਣ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ। ਹੱਜ ਲਈ ਜਾਣ ਵਾਲੇ ਲੋਕਾਂ ਦੀ ਉਡਾਣ ਦੇ ਨਾਲ-ਨਾਲ ਪੰਜ ਹੋਰ ਉਡਾਣਾਂ ਵੀ ਪ੍ਰਭਾਵਿਤ ਹੋਈਆਂ।

Exit mobile version