ਚੰਡੀਗੜ੍ਹ,16 ਅਕਤੂਬਰ 2023: ਪੀ. ਜੀ. ਆਈ. ਚੰਡੀਗੜ੍ਹ (Chandigarh PGI) ਦੇ ਐਡਵਾਂਸਡ ਆਈ ਕੇਅਰ ਸੈਂਟਰ ਵਿਚ ਅੱਜ ਸਵੇਰੇ ਅੱਗ ਲੱਗ ਗਈ । ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਪੁੱਜ ਗਈਆਂ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ |
ਦੱਸਿਆ ਜਾ ਰਿਹਾ ਕਿ ਅੱਗ ਲੱਗਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਇਸ ਦੌਰਾਨ ਕੇਂਦਰ ਵਿੱਚ ਧੂੰਆਂ ਫੈਲ ਗਿਆ ਅਤੇ ਫਿਰ ਸੈਂਟਰ ਦੇ ਸ਼ੀਸ਼ੇ ਤੋੜਨੇ ਪਏ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ । ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਫਿਲਹਾਲ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ ਅਤੇ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਜ਼ਿਕਰਯੋਗ ਹੈ ਕਿ 10 ਅਕਤੂਬਰ ਨੂੰ ਵੀ ਪੀ. ਜੀ. ਆਈ. ਵਿਚ ਅੱਗ ਲੱਗ ਗਈ ਸੀ।