Site icon TheUnmute.com

New York: ਨਿਊਯਾਰਕ ‘ਚ ਇੱਕ ਅਪਾਰਟਮੈਂਟ ‘ਚ ਲੱਗੀ ਭਿਆਨਕ ਅੱਗ, 9 ਬੱਚਿਆਂ ਸਮੇਤ 19 ਲੋਕਾਂ ਦੀ ਮੌਤ

New York apartment has killed at least 19 people

ਚੰਡੀਗੜ੍ਹ 10 ਜਨਵਰੀ 2022: ਨਿਊਯਾਰਕ (New York) ਵਿੱਚ ਸੋਮਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਸਥਿਤ ਇੱਕ ਅਪਾਰਟਮੈਂਟ ਵਿੱਚ ਭਿਆਨਕ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ 19 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਪੰਜ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਫਾਇਰ ਵਿਭਾਗ ਦੇ 200 ਕਰਮਚਾਰੀ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Exit mobile version