July 7, 2024 6:55 pm
Shastri Nagar

ਦਿੱਲੀ ਦੇ ਸ਼ਾਸਤਰੀ ਨਗਰ ‘ਚ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, ਮੌਕੇ ‘ਤੇ ਪਹੁੰਚੀਆਂ ਐਂਬੂਲੈਂਸ ਦੀਆਂ ਗੱਡੀਆਂ

ਚੰਡੀਗੜ੍ਹ 05 ਦਸੰਬਰ 2022: ਉੱਤਰੀ ਦਿੱਲੀ ਦੇ ਸ਼ਾਸਤਰੀ ਨਗਰ (Shastri Nagar) ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਉਕਤ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ 6 ਮਹੀਨੇ ਪਹਿਲਾਂ ਐਮ.ਸੀ.ਡੀ ਨੇ ਇਹ ਇਮਾਰਤ ਖਾਲੀ ਕਰ ਦਿੱਤੀ ਸੀ | ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ । ਮੌਕੇ ‘ਤੇ ਸਥਾਨਕ ਲੋਕਾਂ ਦੀ ਭੀੜ ਵੀ ਇਕੱਠੀ ਹੋ ਗਈ ਹੈ।