ਚੰਡੀਗੜ੍ਹ 20 ਜੁਲਾਈ 2022: ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ਜਾਰੀ ਹੈ | ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਸ ਮੁੱਠਭੇੜ ‘ਚ ਇਕ ਗੈਂਗਸਟਰ ਜਗਰੂਪ ਸਿੰਘ ਰੂਪਾ ਇਸ ਮੁਕਾਬਲੇ ‘ਚ ਮਾਰਿਆ ਗਿਆ ਹੈ | ਇਸ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸ੍ਕ ਫੋਰਸ ਅਤੇ ਵੱਖ ਵੱਖ ਜ਼ਿਲ੍ਹਿਆਂ ਦੀ ਪੁਲਿਸ ਮੌਜੂਦ ਹੈ |ਇਹ ਮੁਕਾਬਲਾ ਅਟਾਰੀ ਦੇ ਕੋਲ ਪਿੰਡ ਭਕਨਾ ਵਿਖੇ ਹੋ ਰਿਹਾ ਹੈ।
ਸੂਤਰਾਂ ਦੇ ਮੁਤਾਬਕ ਇਹ ਮੁੱਠਭੇੜ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਮੁਲਜ਼ਮ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਅਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ | ਇਸਦੇ ਨਾਲ ਹੀ ਉਸ ਸਥਾਨ ਨੂੰ ਜਾਣ ਵਾਲੇ ਰਸਤੇ ਚਾਰੇ ਪਾਸੇ ਤੋਂ ਪੁਲਿਸ ਨੇ ਬੰਦ ਕਰ ਦਿੱਤੇ ਹਨ ਅਤੇ ਕਿਸੇ ਨੂੰ ਵੀ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ |
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਫਰਾਰ ਸਨ ਅਤੇ ਇਹ ਦੋਵੇਂ ਸ਼ੂਟਰ ਪੁਲਿਸ ਨੂੰ ਚਕਮਾ ਦੇ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਸ਼ੂਟਰ ਤਰਨਤਾਰਨ ‘ਚ ਨਜ਼ਰ ਆਏ ਸਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਮੁਲਜ਼ਮ ਪੰਜਾਬ ਵਿੱਚ ਲੁਕ ਕੇ ਰਹਿ ਰਹੇ ਸਨ ।ਪੰਜਾਬ ਪੁਲਿਸ ਇਨ੍ਹਾਂ ਗੈਂਗਸਟਰਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਜਿਸਦੇ ਚਲਦੇ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।