ਚੰਡੀਗੜ੍ਹ, 9 ਅਪ੍ਰੈਲ, 2024: ਚੰਡੀਗੜ੍ਹ (Chandigarh) ਦੇ ਸੈਕਟਰ 35 ਦੇ ਪਾਰਕ ਵਿੱਚੋਂ ਅੱਧ ਸੜੀ ਹੋਈ ਲੜਕੀ ਮਿਲੀ ਹੈ । ਨੇੜਿਓਂ ਲੰਘ ਰਹੇ ਇਕ ਵਿਅਕਤੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਦੇਰ ਰਾਤ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲੜਕੀ ਨੂੰ ਚੰਡੀਗੜ੍ਹ ਦੇ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪਰ ਉਕਤ ਲੜਕੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀ.ਜੀ.ਆਈ. (PGI Chandigarh)ਦਾਖਲ ਕਰਵਾਇਆ ਗਿਆ ਹੈ |
ਪੀੜਤ ਲੜਕੀ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੀੜਤਾ 80 ਫੀਸਦੀ ਸੜ ਚੁੱਕੀ ਹੈ। ਫਿਲਹਾਲ ਪੀਜੀਆਈ ਪ੍ਰਸ਼ਾਸਨ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਪਤਾ ਲੱਗੇਗਾ ਕਿ ਉਸ ਦੇ ਸਰੀਰ ਦੇ ਅੰਦਰ ਕਿੰਨਾ ਨੁਕਸਾਨ ਹੋਇਆ ਹੈ। ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਲੜਕੀ ਮੋਹਾਲੀ ਦੇ ਪਿੰਡ ਸੋਹਾਣਾ ਦੀ ਵਸਨੀਕ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ |