Punjab Government

Chandigarh: ਇਸ ਸ਼ਹਿਰ ਖੋਲ੍ਹਿਆ ਜਾਵੇਗਾ ਸ਼ਾਨਦਾਰ ਹੋਟਲ, ਪੰਜਾਬ ਸਰਕਾਰ ਨੇ ਕਰਤਾ ਐਲਾਨ

17 ਦਸੰਬਰ 2024: ਪੰਜਾਬ ਵਾਸੀਆਂ (punjab peoples) ਨੂੰ ਪੰਜਾਬ ਸਰਕਾਰ(punjab goverment)  ਨਵੇਂ ਸਾਲ ਦੇ ਮੌਕੇ (new year) ਇਕ ਵੱਡੀ ਖੁਸ਼ਬਰੀ ਦੇਣ ਜਾ ਰਹੀ ਹੈ। ਦਰਅਸਲ, ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ ਹੈ। ਜੀ ਹਾਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ (bhagwant maan) ਮਾਨ ਨੇ ਸੋਮਵਾਰ ਨੂੰ ਲੋਹੜੀ (lohri) ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲਾ ਮੁਬਾਰਕ ਵਿੱਚ ਪਹਿਲਾ ਹੋਟਲ (firts hotel) ਲੋਕ ਅਰਪਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਦੱਸ ਦੇਈਏ ਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਪ੍ਰੋਤਸਾਹਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀਪੀਪੀ ਮੋਡ ‘ਤੇ ਬਣਾਇਆ ਗਿਆ ਇਹ ਖੂਬਸੂਰਤ ਡਿਜ਼ਾਇਨ ਹੋਟਲ ਆਰਾਮ, ਪ੍ਰਾਹੁਣਚਾਰੀ ਅਤੇ ਸ਼ਾਨਦਾਰਤਾ ਦੇ ਮਾਮਲੇ ਵਿੱਚ ਨਵੇਂ ਮਿਆਰ ਕਾਇਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਵਿਆਹਾਂ ਅਤੇ ਹੋਰ ਸਮਾਗਮਾਂ ਲਈ ਤਰਜੀਹੀ ਸਥਾਨ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਹੋਟਲ ਸੂਬੇ ਖਾਸ ਕਰਕੇ ਪਟਿਆਲਾ ਸ਼ਹਿਰ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਵੇਗਾ।

ਸੈਲਾਨੀਆਂ ਨੂੰ ਹੋਟਲ ਵਿੱਚ ਆਰਾਮਦਾਇਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਦੂਜੇ ਏਜੰਡੇ ‘ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 9ਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ‘ਤੇ ਮਨਾਏਗੀ। ਇਸ ਸਬੰਧੀ ਸੂਬੇ ਭਰ ਵਿੱਚ ਲੜੀਵਾਰ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਗੁਰੂ ਸਾਹਿਬ ਦੇ ਅਸਥਾਨਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਪ੍ਰੋਗਰਾਮ ਉਲੀਕਣ ਲਈ ਵਿਸਥਾਰਤ ਪ੍ਰੋਗਰਾਮ ਤਿਆਰ ਕਰਨ ਲਈ ਕਿਹਾ ਹੈ।

read more: CM ਮਾਨ ਨੇ ਖੇਡਾਂ ਦਾ ਵਿਕਾਸ ਤੇ ਪ੍ਰਮੋਸ਼ਨ ਐਕਟ 2024 ਨੂੰ ਦਿੱਤੀ ਮਨਜ਼ੂਰੀ

Scroll to Top