Pakistan

ਪਾਕਿਸਤਾਨ ‘ਚ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਨਾਲ ਹਮਲਾ, 10 ਪੁਲਿਸ ਮੁਲਾਜ਼ਮਾਂ ਦੀ ਮੌਤ

ਚੰਡੀਗੜ੍ਹ, 05 ਫ਼ਰਵਰੀ, 2024: ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਇੱਕ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਕਈ ਪੁਲਿਸ ਵਾਲਿਆਂ ਦੀ ਮੌਤ ਦੀ ਖ਼ਬਰ ਹੈ | ਇਸ ਹਮਲੇ ‘ਚ ਛੇ ਹੋਰ ਜਣੇ ਜ਼ਖਮੀ ਵੀ ਹੋਏ ਹਨ। ਪੁਲਿਸ ਮੁਤਾਬਕ ਤੜਕੇ ਕਰੀਬ 3 ਵਜੇ ਦਰਬਨ ਤਹਿਸੀਲ ‘ਚ ਕੁਝ ਅਤਿਵਾਦੀਆਂ ਨੇ ਭਾਰੀ ਹਥਿਆਰਾਂ ਨਾਲ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ।

ਪਾਕਿਸਤਾਨ (Pakistan) ਦੇ ਸਥਾਨਕ ਮੀਡੀਆ ਮੁਤਾਬਕ ਜ਼ਖਮੀਆਂ ਨੂੰ DHQ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਤਿਵਾਦੀਆਂਨੇ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਅਤੇ ਭਾਰੀ ਗੋਲਾਬਾਰੀ ਨਾਲ ਹਮਲਾ ਕੀਤਾ। ਹਾਲਾਂਕਿ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਸਾਰੇ ਹਮਲਾਵਰ ਫਰਾਰ ਹੋ ਗਏ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

Scroll to Top