ਚੰਡੀਗੜ੍ਹ,13 ਫਰਵਰੀ 2024: ਕਿਸਾਨ ਅੰਦੋਲਨ (farmers Portest) ਸੰਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ | ਇਸ ਦੌਰਾਨ ਹਾਈਕੋਰਟ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਦੌਰਾਨ ਕਾਨੂੰਨ ਦੀ ਸਥਿਤੀ ਖ਼ਰਾਬ ਨਾ ਹੋਵੇ ਅਤੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ |
ਇਸਦੇ ਨਾਲ ਨਾਲ ਹਾਈਕੋਰਟ ਨੇ ਕੇਂਦਰ, ਪੰਜਾਬ ਤੇ ਹਰਿਆਣਾ ਸਰਕਾਰ ਤੋਂ ਮੰਗੀ ਰਿਪੋਰਟ ਅਤੇ 15 ਫਰਵਰੀ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਹਾਈਕੋਰਟ ਦਾ ਕਹਿਣਾ ਹੈ ਕਿ ਸਾਰੇ ਮਸਲੇ ਦਾ ਆਪਸੀ ਤਾਲਮੇਲ ਨਾਲ ਹੱਲ ਹੋਣਾ ਚਾਹੀਦਾ ਹੈ। ਜਿਕਰਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |