Site icon TheUnmute.com

ਹਾਈਕੋਰਟ ‘ਚ ਵੀ.ਕੇ ਜੰਜੂਆ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹੋਈ ਸੁਣਵਾਈ

Vijay Kumar Janjua

ਚੰਡੀਗੜ੍ਹ 01 ਅਗਸਤ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਚੁਣੌਤੀ ਦੇਣ ਦਾਇਰ ਕੀਤੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈਕੋਰਟ ‘ਚ ਐਡਵੋਕੇਟ ਜਨਰਲ ਵਿਨੋਦ ਘਈ ਪੰਜਾਬ ਸਰਕਾਰ ਵੱਲੋਂ ਕੋਰਟ ਵਿੱਚ ਪੇਸ਼ ਹੋਏ ਹਨ। ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਨਾਲ ਜੁੜੇ ਸਾਰੇ ਰਿਕਾਰਡ 2 ਹਫਤਿਆਂ ਦੇ ਅੰਦਰ -ਅੰਦਰ ਹਾਈਕੋਰਟ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ | ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਹਫਤਿਆਂ ਬਾਅਦ ਹੀ ਹੋਵੇਗੀ।

ਜਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ | ਉਨ੍ਹਾਂ ਖਿਲਾਫ ਪਟੀਸ਼ਨ ਦਾਇਰ ਕਰਨ ਵਾਲੇ ਟੀਐਸ ਮਿਸ਼ਰਾ ਨੇ ਕਿਹਾ ਕਿ ਜੰਜੂਆ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਅਜਿਹੇ ਵਿਚ ਪੰਜਾਬ ਸਰਕਾਰ ਚੀਫ ਸੈਕਟਰੀ ਅਹੁਦੇ ’ਤੇ ਅਜਿਹੇ ਅਧਿਕਾਰੀ ਦੀ ਨਿਯੁਕਤੀ ਨਹੀਂ ਕਰ ਸਕਦੀ। ਪੰਜਾਬ ਸਰਕਾਰ ਨੇ ਅਨਿਰੁਧ ਤਿਵਾਰੀ ਨੂੰ ਹਟਾ ਕੇ ਜੰਜੂਆ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ।

Exit mobile version