July 7, 2024 4:53 pm
Delhi MCD elections

ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਚੰਡੀਗੜ੍ਹ 25 ਨਵੰਬਰ 2022: ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਵੇਗੀ। ਇੱਕ ਸਮਲਿੰਗੀ ਜੋੜੇ ਵੱਲੋਂ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸਪੈਸ਼ਲ ਮੈਰਿਜ ਐਕਟ ਨੂੰ ਲਿੰਗ ਨਿਰਪੱਖ ਬਣਾਇਆ ਜਾਵੇ ਅਤੇ ਸਮਲਿੰਗੀ ਵਿਆਹਾਂ ਨੂੰ LGBTQ+ ਕਮਿਊਨਿਟੀ ਨੂੰ ਇਜਾਜ਼ਤ ਦਿੱਤੀ ਜਾਵੇ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਆਪਣੀ ਪਸੰਦ ਦੇ ਕਿਸੇ ਨਾਲ ਵਿਆਹ ਕਰਨ ਦਾ ਮੌਲਿਕ ਅਧਿਕਾਰ ਹੈ। ਪਟੀਸ਼ਨ ‘ਚ ਸਮਲਿੰਗੀ ਲੋਕਾਂ ਦੇ ਵਿਆਹ ਨੂੰ ਸਪੈਸ਼ਲ ਮੈਰਿਜ ਐਕਟ ‘ਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੀਜੇਆਈ ਡੀਵਾਈ ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਅੱਜ ਇਸ ਮਾਮਲੇ ਦੀ ਸੁਣਵਾਈ ਕਰੇਗੀ।