Site icon TheUnmute.com

CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

Arvind Kejriwal

ਚੰਡੀਗੜ੍ਹ 22 ਅਪ੍ਰੈਲ 2024: ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ।

20 ਮਾਰਚ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੇ ਬੈਂਚ ਨੇ ਕੇਜਰੀਵਾਲ ਦੇ ਵਕੀਲ ਨੂੰ ਪੁੱਛਿਆ ਸੀ ਕਿ ਵਾਰ-ਵਾਰ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਉਹ ਪੇਸ਼ ਕਿਉਂ ਨਹੀਂ ਹੋ ਰਹੇ। ਨਾਲ ਹੀ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

ਅਰਵਿੰਦ ਕੇਜਰੀਵਾਲ (Arvind Kejriwal) ਨੇ ਗ੍ਰਿਫਤਾਰੀ, ਪੁੱਛਗਿੱਛ ਅਤੇ ਜ਼ਮਾਨਤ ਬਾਰੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਕੁਝ ਵਿਵਸਥਾਵਾਂ ਦੀ ਸੰਵਿਧਾਨਕ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੀ ਬੈਂਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ।

Exit mobile version