July 1, 2024 12:29 am
Kuldeep Singh Dhaliwal

ਪੰਜਾਬ ਵਿਧਾਨ ਸਭਾ ‘ਚ ਕੁਲਦੀਪ ਸਿੰਘ ਧਾਲੀਵਾਲ ਤੇ ਰਾਜਾ ਵੜਿੰਗ ਵਿਚਾਲੇ ਹੋਈ ਤਿੱਖੀ ਬਹਿਸ

ਚੰਡੀਗੜ੍ਹ, 09 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ (Budget Session) ਦਾ ਅੱਜ ਚੌਥਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ | ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ਼ ਦਿਵਾਉਣ ਦਾ ਮੁੱਦਾ ਚੁੱਕਿਆ । ਉਨ੍ਹਾਂ ਕਿਹਾ ਕਿ ਸਿੱਧੂ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠੇ ਹਨ।

ਉਨ੍ਹਾਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਕਈ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਉਨ੍ਹਾਂ ਦੇ ਨਾਂ ਨਾਮਜ਼ਦ ਕਿਉਂ ਨਹੀਂ ਕਰ ਰਹੀ ਜਿਨ੍ਹਾਂ ਦੇ ਨਾਂ ਸਿੱਧੂ ਦੇ ਮਾਪੇ ਦੱਸ ਰਹੇ ਹਨ। ਵੜਿੰਗ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਇਸ ਕਤਲ ਕਾਂਡ ਵਿੱਚ ਹੁਣ ਤੱਕ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ ਪਰ ਇਸ ਦਾ ਕੀ ਫਾਇਦਾ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਇਹ ਨਹੀਂ ਕਹਿ ਰਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਿਸੇ ਸਰਕਾਰ ਨੇ ਕੀਤਾ |

‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਹਜ਼ਾਰਾਂ ਲੋਕਾਂ ਦੀ ਮੌਤ ’ਤੇ ਸਿਆਸਤ ਕੀਤੀ ਹੈ। ਇਸ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।