BSF

ਪੰਜਾਬ ਪੁਲਿਸ ਅਤੇ BSF ਵਿਚਾਲੇ ਉੱਚ ਪੱਧਰੀ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ, 18 ਜਨਵਰੀ 2025: ਪੰਜਾਬ ਦੇ ਜਲੰਧਰ ਸਥਿਤ ਬੀਐਸਐਫ ਹੈੱਡਕੁਆਰਟਰ ਵਿਖੇ ਅੱਜ ਪੰਜਾਬ ‘ਚ ਸਰਹੱਦ ‘ਤੇ ਸੁਰੱਖਿਆ ਨੂੰ ਲੈ ਕੇ ਅੱਜ ਸੀਮਾ ਸੁਰੱਖਿਆ ਬਲ (BSF) ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਹੋਈ | ਪੰਜਾਬ ਪੁਲਿਸ (Punjab Police) ਅਤੇ ਬੀਐਸਐਫ ਵਿਚਾਲੇ ਇਸ ਸਾਲ ਦੀ ਪਹਿਲੀ ਵੱਡੇ ਪੱਧਰ ਦੀ ਬੈਠਕ ਸੀ | ਇਸ ਮੌਕੇ ਪੰਜਾਬ ਪੁਲਿਸ ਦੇ ਨਾਲ-ਨਾਲ ਬੀਐਸਐਫ ਦੀਆਂ ਸਹਾਇਕ ਏਜੰਸੀਆਂ ਵੀ ਮੌਜੂਦ ਸਨ।

ਇਸ ਉੱਚ ਪੱਧਰੀ ਸਾਂਝੀ ਬੈਠਕ ‘ਚ ਪੰਜਾਬ ਪੁਲਿਸ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਏਡੀਜੀਪੀ ਨੀਲਭ ਕਿਸ਼ੋਰ ਅਤੇ ਸੀਮਾ ਸੁਰੱਖਿਆ ਬਲ (BSF) ਦੇ ਆਈਜੀ ਪੰਜਾਬ ਰੇਂਜ ਡਾ. ਅਤੁਲ ਫੁਲਜ਼ੇਲੇ ਨੇ ਇੱਕ ਦੂਜੇ ਨਾਲ ਜਾਣਕਾਰੀ ਸਾਂਝੀ ਕੀਤੀ | ਬੈਠਕ ‘ਚ ਮੁੱਖ ਤੌਰ ‘ਤੇ ਸਾਲ 2024 ‘ਚ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਆਉਣ ਵਾਲੇ ਦਿਨਾਂ ‘ਚ ਸੁਰੱਖਿਆ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਜਾਣਕਾਰੀ ਮੁਤਾਬਕ ਬੈਠਕ ‘ਚ ਮੁੱਖ ਤੌਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ, ਡਰੋਨ ਘੁਸਪੈਠ ਦੇ ਵਧ ਰਹੇ ਖ਼ਤਰੇ ਨੂੰ ਹੱਲ ਕਰਨ, ਸਰਹੱਦੀ ਸੁਰੱਖਿਆ ਵਿਧੀ ਨੂੰ ਵਧਾਉਣ ਅਤੇ ਮਜ਼ਬੂਤ ​​ਜਾਂਚ ਕਰਨ ਦੇ ਯਤਨਾਂ ਨੂੰ ਤੇਜ਼ ਕਰਨ ‘ਤੇ ਚਰਚਾ ਕੀਤੀ।

ਇਹ ਸਹਿਯੋਗੀ ਯਤਨ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਡਰੋਨ ਖ਼ਤਰਿਆਂ ਅਤੇ ਹੋਰ ਅੰਤਰਰਾਸ਼ਟਰੀ ਅਪਰਾਧਾਂ ਦੁਆਰਾ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਪ੍ਰਤੀ ਬੀਐਸਐਫ ਅਤੇ ਇਸਦੇ ਭਾਈਵਾਲ ਸੰਗਠਨਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਦੂਜੇ ਪਾਸੇ ਅੱਜ ਖੰਨਾ ਪਹੁੰਚੇ ਉਦਯੋਗ ਮੰਤਰੀ ਤਰੁਣਪ੍ਰੀਤ ਸੌਂਧ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਨਾਲ-ਨਾਲ ਸੜਕ ਸੁਰੱਖਿਆ ‘ਚ ਰਿਕਾਰਡ ਤੋੜ ਕੰਮ ਕੀਤਾ ਹੈ। ਪੰਜਾਬ ਭਰ ‘ਚ ਨਸ਼ਾ ਤਸਕਰਾਂ ਦੀ 150 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਜ਼ਿਲ੍ਹਾ ਖੰਨਾ ‘ਚ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

Read More: Punjab Police: ਗੈਂਗਸਟਰ ਮਾਡਿਊਲ ਦੇ ਗ੍ਰਿਫਤਾਰ ਮੁਲਜ਼ਮਾਂ ਬਾਰੇ ਪੰਜਾਬ ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ

Scroll to Top