Site icon TheUnmute.com

ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝੇ ਤੌਰ ‘ਤੇ ਧਰਨਾ

Akali Dal-BSP

ਰੂਪਨਗਰ, 31 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ-ਬਸਪਾ (Akali Dal-BSP) ਗਠਜੋੜ ਵੱਲੋਂ ਅੱਜ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝੇ ਤੌਰ ਉੱਤੇ ਧਰਨਾ ਦਿੱਤਾ | ਇਸ ਮੌਕੇ ਉਤੇ ਵੱਡੀ ਗਿਣਤੀ ਦੇ ਵਿੱਚ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਆਗੂ ਪੁੱਜੇ।ਇਸ ਮੌਕੇ ਉੱਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਪੁੱਜੇ ਅਤੇ ਨਵਾਂ ਸ਼ਹਿਰ ਤੋਂ ਬੀ.ਐਸ.ਪੀ ਦੇ ਵਿਧਾਇਕ ਨਛਤਰ ਪਾਲ ਵੀ ਪੁੱਜੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਦੋਂ ਤੋਂ ਭਗਵੰਤ ਉਦੋਂ ਤੋਂ ਹੀ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੈ।ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਦੇ ਵਿੱਚ ਹੜ੍ਹ ਸੀ ਤਾਂ ਉਦੋਂ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਹਰਿਆਣੇ ਦੇ ਚੋਣ ਪ੍ਰਚਾਰ ਕਰ ਰਹੇ ਸਨ |

ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਜੋ ਬੀਤੇ ਦਿਨੀਂ ਮਣੀਪੁਰ ਦੇ ਵਿੱਚ ਔਰਤਾਂ ਨਾਲ ਦਰਿੰਦਗੀ ਹੋਈ, ਉਹ ਬਹੁਤ ਹੀ ਨਿੰਦਣਯੋਗ ਹੈ। ਗੜ੍ਹੀ ਨੇ ਕਿਹਾ ਕਿ ਪੰਜਾਬ ਪੁਲਿਸ ਦਲਿਤ ਭਾਈਚਾਰੇ ਦੇ ਲੋਕਾਂ ਉੱਤੇ ਝੂਠੇ ਪਰਚੇ ਦਰਜ ਕਰ ਰਹੀ ਹੈ। ਉਹਨਾਂ ਕਿਹਾ ਕਿ ਬੀਤੇ ਦਿਨੀਂ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਹੈ ਕਿ ਜਲਦ ਤੋਂ ਜਲਦ ਦਲਿਤ ਭਾਈਚਾਰੇ ਦੇ ਵਿਦਿਆਰਥੀਆਂ ਦੇ ਵਜ਼ੀਫੇ ਜਾਰੀ ਕਰਨ, ਉਸ ਉੱਤੇ ਉਹਨਾਂ ਨੇ ਹਾਈਕੋਰਟ ਦਾ ਧੰਨਵਾਦ ਕੀਤਾ।

Exit mobile version