Site icon TheUnmute.com

ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 100 ਕਰੋੜ ਰੁਪਏ ਦੀ ਹੈਰੋਇਨ ਦੀ ਵੱਡੀ ਖੇਪ ਜ਼ਬਤ

Mumbai International Airport

ਚੰਡੀਗੜ੍ਹ 06 ਅਕਤੂਬਰ 2022: ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਨੇ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 100 ਕਰੋੜ ਰੁਪਏ ਦੀ ਕੀਮਤ ਦੀ 16 ਕਿਲੋ ਹੈਰੋਇਨ ਦੀ ਵੱਡੀ ਖੇਪ ਜ਼ਬਤ ਕੀਤੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਡੀਆਰਆਈ ਦੀ ਕਾਰਵਾਈ ਤਹਿਤ ਘਾਨਾ ਦੀ ਔਰਤ ਨੂੰ ਦਿੱਲੀ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਡੀਆਰਆਈ ਦੀ ਮੁੰਬਈ ਯੂਨਿਟ ਨੇ ਮੰਗਲਵਾਰ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਲ ਵਿਛਾਇਆ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਫਰੀਕੀ ਦੇਸ਼ ਕਤਰ ਦੇ ਰਸਤੇ ਮੁੰਬਈ ਆ ਰਿਹਾ ਇੱਕ ਯਾਤਰੀ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਇਸ ਦੌਰਾਨ ਡੀ.ਆਰ.ਆਈ. ਦੇ ਅਧਿਕਾਰੀਆਂ ਦੀ ਨਿਗਰਾਨੀ ਅਤੇ ਸ਼ੱਕੀ ਵਿਅਕਤੀ ਦੀ ਹਰਕਤ ‘ਤੇ ਨਜ਼ਰ ਰੱਖਣ ਵਾਲੀ ਟੀਮ ਹਵਾਈ ਅੱਡੇ ‘ਤੇ ਤਾਇਨਾਤ ਸੀ ਅਤੇ ਜਦੋਂ ਸ਼ੱਕੀ ਯਾਤਰੀ ਨੂੰ ਰੋਕ ਕੇ ਪੁੱਛਗਿੱਛ ਤੇ ਜਾਂਚ ਕੀਤੀ ਤਾਂ ਉਸ ਕੋਲੋਂ 16 ਕਿਲੋ ਹੈਰੋਇਨ ਬਰਾਮਦ ਕੀਤੀ, ਜੋ ਟਰਾਲੀ ਬੈਗਾਂ ਵਿੱਚ ਛੁਪਾ ਕੇ ਰੱਖੀ ਗਈ ਸੀ।

Exit mobile version