Site icon TheUnmute.com

ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ, ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਕੀਤਾ ਇਸ਼ਨਾਨ

ਸ੍ਰੀ ਮੁਕਤਸਰ ਸਾਹਿਬ 14 ਜਨਵਰੀ 2023: 40 ਮੁਕਤਿਆਂ ਦੀ ਯਾਦ ਵਿੱਚ ਇਤਿਹਾਸਕ ਮਾਘੀ ਮੇਲੇ ਵਿੱਚ ਅੱਜ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ ਹਨ | ਅਮ੍ਰਿਤ ਵੇਲੇ ਤੋਂ ਹੀ ਸੰਗਤ ਦੀਆਂ ਲੰਮੀਆਂ ਕਤਾਰਾਂ ਨਜਰ ਆਈਆ। ਕੜਾਕੇ ਦੀ ਠੰਡ ਦੇ ਬਾਵਜੂਦ ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਆਸਥਾ ਦੀ ਡੁਬਕੀ ਲਗਾਈ । ਇਸਦੇ ਨਾਲ ਹੀ ਗੁਰੁਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਿਰੰਤਰ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲਦੇ ਰਹੇ। ਸੰਗਤ ਦੀ ਵੱਡੀ ਗਿਣਤੀ ‘ਚ ਆਮਦ ਨੂੰ ਦੇਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਰਿਹਾਇਸ਼ ਅਤੇ ਲੰਗਰਾਂ ਦੇ ਵਿਸੇਸ਼ ਪ੍ਰਬੰਧ ਕੀਤੇ ਗਏ ਹਨ ।

Exit mobile version