13 ਅਪ੍ਰੈਲ 2025: ਦੇਸ਼ ਭਰ ਵਿੱਚ ਵਿਸਾਖੀ (vaisakhi) ਤੇ ਖਾਲਸਾ ਸਾਜਨਾ ਦਿਵਸ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਜਿੱਥੇ ਅੱਜ ਦੇਸ਼ ਭਰ ਵਿਚ ਵਿਸਾਖੀ (vaisakhi) ਦਾ ਤਿਉਹਾਰ ਤੇ ਖਾਲਸਾ ਸਾਜਨਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਗੁਰੂਘਰਾਂ ਵਿੱਚ ਵੀ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲੀਆਂ। ਜੇਕਰ ਗੱਲ ਕਰੀਏ ਅੰਮ੍ਰਿਤਸਰ (amritsar) ਦੀ ਕਰੀਏ ਤਾਂ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਵੀ ਦੇਸ਼ ਵਿਦੇਸ਼ਾਂ ਚੋਂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ ਤੇ ਵਿਸਾਖੀ ਤੇ ਖਾਲਸਾ ਸਾਜਨਾ (Khalsa Sajna Diwas) ਦਿਵਸ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ|
ਦੱਸ ਦੇਈਏ ਕਿ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਸੱਚਖੰਡ ਸ਼੍ਰੀ ਦਰਬਾਰ (darbar sahib) ਸਾਹਿਬ ਵਿੱਚ ਮੱਥਾ ਟੇਕ ਕੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਸਰਵਣ ਕਰ ਰਹੇ ਹਨ। ਇਸ ਦੌਰਾਨ ਐਸਜੀਪੀਸੀ ਮੈਬਰ ਭਾਈ ਮਨਜੀਤ ਸਿੰਘ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ (shri guru gobind singh ji) ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਸਿੱਖ ਇਤਿਹਾਸ ਦਾ ਇਹ ਪੰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੀ ਅਹਿਮੀਅਤ ਰੱਖਦਾ ਹੈ। ਓਹਨਾ ਕਿਹਾ ਕਿ ਨੇ ਸਿੱਖ ਕੌਮ ਨੂੰ ਆਪਣੇ ਇਸ ਪਵਿੱਤਰ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅੱਜ ਦੇ ਦਿਨ ਜਲਿਆਂਵਾਲਾ ਬਾਗ ਵਿੱਚ ਅੰਗਰੇਜ਼ਾਂ ਵੱਲੋਂ ਨਿਰਦੋਸ਼ ਲੋਕਾਂ ਨੂੰ ਵੀ ਸ਼ਹੀਦ ਕੀਤਾ ਗਿਆ ਸੀ ਤੇ ਅੱਜ ਦੇ ਦਿਨ ਉਹਨਾਂ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
Read more: ਵਿਸਾਖੀ 2025: ਵਿਸਾਖੀ ਦੀ ਪੰਜਾਬ ਦੇ ਵਿਚ ਕੀ ਹੈ ਅਹਿਮ ਭੂਮਿਕਾ, ਜਾਣੋ ਮਹੱਤਵ