July 7, 2024 1:03 pm
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਵੱਡੀ ਗਿਣਤੀ ‘ਚ ਸ੍ਰੀ ਦਰਬਾਰ ਸਹਿਬ ਪਹੁੰਚੀਆਂ ਸੰਗਤਾਂ

ਚੰਡੀਗੜ੍ਹ, 05 ਅਪ੍ਰੈਲ 2023: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Sri Guru Teg Bahadur Sahib) ਦੇ ਗੁਰਤਾਗੱਦੀ ਦਿਵਸ ‘ਤੇ ਵੱਡੀ ਗਿਣਤੀ ‘ਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ | ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ |

ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਗੁਰਤਾਗੱਦੀ ਦਿਵਸ ਹੈ ਅਤੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ, ਉੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਆਪਣੇ ਆਪ ਨੂੰ ਵੱਡਭਾਗਾ ਸਮਝ ਰਹੇ ਹਾਂ | ਸੰਗਤਾਂ ਨੇ ਕਿਹਾ ਕਿ ਸਾਨੂੰ ਗੁਰੂ ਦੇ ਦਿਖਾਏ ਹੋਏ ਮਾਰਗ ‘ਤੇ ਚੱਲਣ ਦੀ ਲੋੜ ਹੈ | ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੰਗਤਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ | ਇਸ ਮੌਕੇ ਸੰਗਤਾਂ ਵਲੋਂ ਦੇਸ਼ ਅਤੇ ਦੁਨੀਆਂ ਦੀ ਭਲਾਈ ਦੀ ਕਾਮਨਾ ਵੀ ਕੀਤੀ ਗਈ |