Site icon TheUnmute.com

“ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਕੈਂਪਾਂ ‘ਚ ਵੱਡੀ ਗਿਣਤੀ ‘ਚ ਪੁੱਜ ਰਹੇ ਨੇ ਲੋਕ

camps

ਖਰੜ, 09 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ (camps) ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਕੈਂਪਾਂ ਵਿਚ ਜਾ ਕੇ ਭਰਪੂਰ ਲਾਹਾ ਲੈ ਕੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾ ਰਹੇ ਹਨ ਜਿਸ ਨਾਲ ਕੈਂਪਾਂ ਨੂੰ ਕਾਮਯਾਬੀ ਮਿਲ ਰਹੀ ਹੈ। ਉਪ ਮੰਡਲ ਮੈਜਿਸਟਰੇਟ, ਖਰੜ, ਸ੍ਰੀ ਗੁਰਮੰਦਰ ਸਿੰਘ ਨੇ ਦੱਸਿਆ ਕਿ ਖਰੜ ਉਪ ਮੰਡਲ ਦੇ ਪਿੰਡ ਗੱਬੇਮਾਜਰਾ, ਬਾੜੀਵਾਲਾ, ਪਾਤੜਾ, ਸੋਏਮਾਜਰਾ ਅਤੇ ਕਨੌੜਾ ਵਿਖੇ ਲਾਏ ਕੈਂਪ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਲਿਆ ਜਾ ਰਿਹਾ ਹੈ।

ਐੱਸ.ਡੀ.ਐਮ ਨੇ ਦੱਸਿਆ ਕਿ ਇਹਨਾਂ ਕੈਂਪਾਂ (camps) ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਘਰ ਬੈਠੇ ਹੀ ਲੋਕ ਵੱਧ ਤੋਂ ਵੱਧ ਲਾਹਾ ਲੈ ਰਹੇ ਹਨ ਅਤੇ ਆਪਣੇ ਲੰਮੇ ਸਮੇਂ ਤੋਂ ਲੰਬਿਤ ਚਲੇ ਆ ਰਹੇ ਕੰਮਾਂ ਦਾ ਨਿਪਟਾਰਾ ਹੋਣ ਨਾਲ ਲੋਕ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Exit mobile version