Site icon TheUnmute.com

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ: MLA ਕੁਲਜੀਤ ਸਿੰਘ ਰੰਧਾਵਾ

ਆਪ ਸਰਕਾਰ

ਡੇਰਾਬੱਸੀ, 08 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਕੈਂਪਾਂ ਦਾ ਲੋਕ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ ਅਤੇ ਡੇਰਾਬੱਸੀ ਸਬ ਡਿਵੀਜ਼ਨ ਵਿਖੇ ਬਲਟਾਣਾ ਦੇ ਵਾਰਡ ਨੰ: 5, 6 ਅਤੇ ਪਿੰਡ ਭੁੱਖੜੀ, ਜੋਲਾਂ ਖੁਰਦ, ਜੰਡਲੀ ਅਤੇ ਕਕਰਾਲੀ ਵਿੱਚ ਲਾਏ ਗਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਤਹਿਤ ਕੰਮ ਕਰਾਉਣ ਲਈ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਲਗਾਏ ਗਏ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।

ਕੁਲਜੀਤ ਰੰਧਾਵਾ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕਾਂ ਨੂੰ ਫਾਇਦਾ ਦੇਣ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਕੈਂਪਾਂ ਬਾਰੇ ਜਾਗਰੂਕ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕਦਾ ਹੈ ਲੋਕਾਂ ਨੂੰ ਜਿਹੜੇ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਲੋਕਾਂ ਦੇ ਉਹ ਕੰਮ ਆਪਦੇ ਘਰ ਬੈਠੇ ਹੀ ਹੋ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Exit mobile version