ਮੋਹਾਲੀ, 3 ਦਸੰਬਰ 2023: ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਣਾ ਵਿਖੇ ਅਮਰ ਸ਼ਹੀਦ ਬਾਬਾ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ | ਸੰਗਤਾਂ ‘ਚ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |
ਅਮਰ ਸ਼ਹੀਦ ਬਾਬਾ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ 1755 ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਇਆ ਸੀ। ਉਨ੍ਹਾਂ ਨੇ ਅੰਗਰੇਜ਼ਾਂ ਨਾਲ ਕਈ ਲੜਾਈਆਂ ਲੜੀਆਂ ਤੇ ਜਿੱਤ ਪ੍ਰਾਪਤ ਕੀਤੀ। ਜਦੋਂ ਅੰਗਰੇਜ਼ਾਂ ਨੇ ਪਟਿਆਲੇ ਵਿਖੇ ਨਿਹੰਗ ਸਿੰਘਾਂ ਦੇ ਟਿਕਾਣੇ ਉਤੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ 15 ਹਜ਼ਾਰ ਸਿੰਘ ਸ਼ਹੀਦ ਹੋ ਗਏ ਸਨ ਤੇ ਬਾਬਾ ਜੀ ਉਦਾਸ ਹੋ ਗਏ ਪਰ ਉਦਾਸ ਹੋਣ ਦੇ ਬਾਵਜੂਦ ਬਾਬਾ ਹਨੂੰਮਾਨ ਜੀ ਲੜਦੇ ਹੋਏ ਉਹ ਸੋਹਾਣਾ ਪਹੁੰਚ ਗਏ। ਜਿੱਥੇ ਸੈਂਕੜੇ ਸਿੰਘਾਂ ਸਮੇਤ 90 ਸਾਲ ਦੀ ਉਮਰ ਵਿਚ ਇਸ ਅਸਥਾਨ ‘ਤੇ ਸ਼ਹੀਦੀ ਪ੍ਰਾਪਤ ਕੀਤੀ।