ਚੰਡੀਗੜ੍ਹ, 8 ਦਸੰਬਰ 2023: ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਸੈਂਟਰਾ ਗ੍ਰੀਨ ਫਲੈਟ ‘ਚ ਦੇਰ ਰਾਤ ਇਕ ਚੀਤਾ (leopard) ਵੜ ਗਿਆ। ਜਿਸ ਤੋਂ ਬਾਅਦ ਇੱਥੇ ਰਹਿਣ ਵਾਲੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਨੂੰ ਫੜਨ ਲਈ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਜਰੇ ਲਗਾਏ ਗਏ ਹਨ। ਜੰਗਲਾਤ ਵਿਭਾਗ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਹੈ ਅਤੇ ਚੀਤੇ ਦੀ ਭਾਲ ਸ਼ੁਰੂ ਕਰ ਦਿੱਤੀ।
ਦਰਅਸਲ ਬੀਤੀ ਰਾਤ ਸੁਸਾਇਟੀ ‘ਚ ਰਹਿਣ ਵਾਲੇ ਇਕ ਵਿਅਕਤੀ ਨੇ ਚੀਤੇ ਨੂੰ ਦੇਖਿਆ। ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਇਸ ‘ਤੇ ਲੋਕ ਇਕੱਠੇ ਹੋ ਗਏ। ਜਦੋਂ ਉਸ ਨੇ ਸੁਸਾਇਟੀ ਵਿੱਚ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਤਾਂ ਉਸ ਨੇ ਇੱਕ ਚੀਤਾ (leopard) ਘੁੰਮਦਾ ਦੇਖਿਆ ਗਿਆ ।
ਡੀਐਫਐਸਓ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਆਸਪਾਸ ਦੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਤ ਨੂੰ ਕੋਈ ਵੀ ਵਿਅਕਤੀ ਜਾਂ ਬੱਚਾ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਸੈਂਟਰਾ ਗ੍ਰੀਨ ਦੀ ਭਾਲ ਕੀਤੀ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਰਾਤ ਨੂੰ ਚੀਤਾ ਜੰਗਲ ਵਿੱਚ ਆ ਸਕਦਾ ਹੈ।