ਚੰਡੀਗੜ੍ਹ 28 ਨਵੰਬਰ 2022: ਰੋਡ ਰੇਜ ਮਾਮਲੇ ‘ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਚਿੱਠੀ ਭੇਜੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਸੂਤਰਾਂ ਮੁਤਾਬਕ ਪ੍ਰਿਅੰਕਾ ਗਾਂਧੀ ਨੇ ਸਿੱਧੂ ਨੂੰ ਇੱਕ ਪੱਤਰ ਭੇਜਿਆ ਹੈ। ਪੱਤਰ ਵਿੱਚ ਕੀ ਲਿਖਿਆ ਗਿਆ ਹੈ, ਇਸ ਦਾ ਫਿਲਹਾਲ ਖੁਲਾਸਾ ਨਹੀਂ ਹੋਇਆ । ਪਰ ਪ੍ਰਿਅੰਕਾ ਵੱਲੋਂ ਭੇਜੀ ਗਈ ਚਿੱਠੀ ਤੋਂ ਬਾਅਦ ਕਈ ਕਈ ਤਰਾਂ ਦੇ ਕਿਆਸ ਲਗਾਏ ਜਾ ਰਹੇ ਹਨ |
ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਸਿੱਧੂ ਗਾਂਧੀ ਪਰਿਵਾਰ ਦੀ ਟਾਪ ਲਿਸਟ ‘ਚ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇੱਕ ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਾਂਗਰਸ ਹਾਈਕਮਾਨ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਮਈ ਵਿੱਚ ਜੇਲ੍ਹ ਗਏ ਸਨ ਅਤੇ ਉਨ੍ਹਾਂ ਦੀ 6 ਮਹੀਨੇ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਸਿੱਧੂ ਦੀ ਇੱਕ ਸਾਲ ਦੀ ਸਜ਼ਾ ਮਈ 2023 ਵਿੱਚ ਖਤਮ ਹੋ ਜਾਵੇਗੀ। ਇਸ ਸੰਦਰਭ ‘ਚ ਸਿੱਧੂ 6 ਮਹੀਨਿਆਂ ਬਾਅਦ ਜੇਲ ‘ਚੋਂ ਬਾਹਰ ਆਉਣਗੇ |