Site icon TheUnmute.com

ਪਟਿਆਲਾ ਦੇ ਭਾਦਸੋਂ ਰੋਡ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਸ਼ਰਾਬ ਠੇਕੇ ‘ਤੇ ਕੰਮ ਕਰਦੇ ਕਰਿੰਦੇ ਦਾ ਕਤਲ

murder

ਚੰਡੀਗੜ੍ਹ 29 ਸਤੰਬਰ 2022: ਪਟਿਆਲਾ ਦੇ ਭਾਦਸੋਂ ਰੋਡ ‘ਤੇ ਅੱਜ ਦਿਨ ਦਿਹਾੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭਾਦਸੋਂ ਰੋਡ ‘ਤੇ ਸ਼ਰਾਬ ਦੇ ਠੇਕੇ ਤੇ ਕੰਮ ਕਰਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਮਾਰ ਕੇ ਕਤਲ ਕਰ ਦਿੱਤਾ । ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ |

ਇਸ ਦੌਰਾਨ ਮੌਕੇ ‘ਤੇ ਪਹੁੰਚੀ ਪਟਿਆਲਾ ਪੁਲਿਸ ਵੱਲੋਂ ਕਤਲ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸਦੇ ਨਾਲ ਹੀ ਪੁਲਿਸ ਅਧਿਕਾਰੀਆ ਵਲੋਂ ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀਸੀਟੀ ਕੈਮਰੇ ਦੀਆਂ ਫੁਟੇਜ ਚੈੱਕ ਕੀਤੀ ਜਾ ਰਹੀ ਹੈ |

Exit mobile version