Site icon TheUnmute.com

ਕਸ਼ਮੀਰ ਦੇ ਕਾਕਰੇਨ ‘ਚ ਅੱਤਵਾਦੀਆਂ ਨੇ ਸਥਾਨਕ ਨੌਜਵਾਨ ਨੂੰ ਮਾਰੀ ਗੋਲੀ

ਕਸ਼ਮੀਰ

ਚੰਡੀਗੜ੍ਹ 13 ਅਪ੍ਰੈਲ 2022: ਕਸ਼ਮੀਰ ਦੇ ਕੁਲਗਾਮ ਦੇ ਕਾਕਰੇਨ ਵਿੱਚ ਅੱਤਵਾਦੀਆਂ ਨੇ ਇੱਕ ਸਥਾਨਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਇਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ। ਜਿਸ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਅੱਤਵਾਦੀਆਂ ਨੂੰ ਲੱਭਣ ਲਈ ਪੂਰੇ ਜ਼ਿਲ੍ਹੇ ‘ਚ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਤੀਸ਼ ਸਿੰਘ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਸਬੰਧੀ ਸਥਾਨਕ ਲੋਕਾਂ ਤੋਂ ਜਾਣਕਾਰੀ ਲਈ ਜਾ ਰਹੀ ਹੈ।

Exit mobile version