ਚੰਡੀਗੜ੍ਹ 08 ਜੁਲਾਈ 2022: ਅੱਜ ਚੰਡੀਗੜ੍ਹ (Chandigarh) ਦੇ ਇੱਕ ਨਿੱਜੀ ਸਕੂਲ ‘ਚ ਵੱਡਾ ਹਾਦਸਾ ਵਾਪਰਿਆ ਹੈ | ਚੰਡੀਗੜ੍ਹ ਦੇ ਸੈਕਟਰ 9 ਦੇ ਸਭ ਤੋਂ ਮਸ਼ਹੂਰ ਕਾਰਮਲ ਕਾਨਵੈਂਟ ਸਕੂਲ ਵਿੱਚ ਦਰੱਖਤ ਡਿੱਗਣ ਕਾਰਨ 10 ਤੋਂ 15 ਬੱਚੇ ਇਸਦੀ ਚਪੇਟ ‘ਚ ਆ ਗਏ ਹਨ ਅਤੇ ਇੱਕ ਬੱਚੇ ਦੀ ਮੌਤ ਹੋਣ ਖ਼ਬਰ ਹੈ |ਇਸ ਦੇ ਨਾਲ ਹੀ ਜਖਮੀ ਬੱਚਿਆਂ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ 4 ਸਕੂਲੀ ਬੱਚੇ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਫਿਰ ਅਚਾਨਕ ਦਰੱਖਤ ਬੱਚਿਆਂ ‘ਤੇ ਡਿੱਗ ਪਿਆ।ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਮਾਪੇ ਵੀ ਸਕੂਲ ਪਹੁੰਚ ਗਏ। ਮਾਪੇ ਗੇਟ ‘ਤੇ ਹੰਗਾਮਾ ਕਰ ਰਹੇ ਹਨ। ਦੱਸ ਦੇਈਏ ਕਿ ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ 1 ਜੁਲਾਈ ਤੋਂ ਸਕੂਲ ਫਿਰ ਤੋਂ ਸ਼ੁਰੂ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 3 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ GMSH-16 ਵਿਖੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਕੂਲ ਵਿੱਚ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਪੁਲਿਸ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।