ਚੰਡੀਗੜ੍ਹ, 29 ਫਰਵਰੀ 2024: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਕਾਂਗਰਸ ਸਰਕਾਰ ਕੋਲ ਬਹੁਮਤ ਹੋਣ ਦੇ ਬਾਵਜੂਦ ਰਾਜ ਸਭਾ ਸੀਟ ਭਾਜਪਾ ਦੇ ਹੱਥਾਂ ਵਿੱਚ ਜਾਣ ਨਾਲ ਸਿਆਸੀ ਹਲਚਲ ਮਚ ਗਈ ਹੈ। ਬਾਗੀ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਸਾਰੇ ਛੇ ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
ਵਿਧਾਨ ਸਭਾ (Himachal Pradesh) ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੇ ਭਵਿੱਖ ਨੂੰ ਲੈ ਕੇ ਫੈਸਲਾ ਸੁਣਾ ਦਿੱਤਾ ਹੈ। ਕਾਂਗਰਸ ਵਿਧਾਇਕ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਹਰਸ਼ਵਰਧਨ ਚੌਹਾਨ ਨੇ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਛੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ।
ਦਰਅਸਲ, ਸਪੀਕਰ ਨੇ ਕੱਲ੍ਹ ਦੋਵਾਂ ਧਿਰਾਂ ਨੂੰ ਸੁਣਿਆ ਸੀ। ਅੱਜ ਸਪੀਕਰ ਨੇ ਫੈਸਲਾ ਸੁਣਾ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਕਿਹਾ ਕਿ ਉਨ੍ਹਾਂ ਨੂੰ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਛੇ ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਮਿਲੀ ਸੀ।
ਕਾਂਗਰਸ ਤੋਂ ਚੋਣ ਲੜਨ ਵਾਲੇ 6 ਵਿਧਾਇਕਾਂ ਨੇ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਉਨ੍ਹਾਂ ਵਿਰੁੱਧ ਪਟੀਸ਼ਨ ਪਾਈ ਸੀ। ਮੈਂ ਆਪਣੇ 30 ਪੰਨਿਆਂ ਦੇ ਆਰਡਰ ਵਿੱਚ ਇਹ ਜਾਣਕਾਰੀ ਬਹੁਤ ਵਿਸਥਾਰ ਵਿੱਚ ਦਿੱਤੀ ਹੈ। ਮੈਂ ਉਨ੍ਹਾਂ ਛੇ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ, ਉਹ ਹੁਣ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਨਹੀਂ ਹਨ।
ਬਾਗੀ ਵਿਧਾਇਕਾਂ ‘ਤੇ ਵ੍ਹਿਪ ਜਾਰੀ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਦਾ ਦੋਸ਼ ਹਨ। ਇਸ ਤੋਂ ਇਲਾਵਾ ਵ੍ਹਿਪ ਜਾਰੀ ਹੋਣ ਦੇ ਬਾਵਜੂਦ ਉਹ ਬਜਟ ਪਾਸ ਹੋਣ ਸਮੇਂ ਸਦਨ ਤੋਂ ਗੈਰ-ਹਾਜ਼ਰ ਰਹੇ | ਬਾਗੀ ਕਾਂਗਰਸੀ ਵਿਧਾਇਕਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ, ਰਵੀ ਠਾਕੁਰ, ਦੇਵੇਂਦਰ ਕੁਮਾਰ ਭੁੱਟੋ, ਇੰਦਰਦੱਤ ਲਖਨਪਾਲ ਅਤੇ ਚੈਤਨਯ ਸ਼ਰਮਾ ਦੇ ਨਾਂ ਸ਼ਾਮਲ ਹਨ।