ਚੰਡੀਗ੍ਹੜ 22 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕਰਜ਼ਾ ਨਾ ਮੋੜਨ ਵਾਲੇ ਕਿਸਾਨਾਂ ਨੂੰ ਜਾਰੀ ਕੀਤੇ ਗਏ ਵਾਰੰਟ ਵਾਪਸ ਹੋਣਗੇ। ਕੈਬਿਨੇਟ ਮੰਤਰੀ ਹਰਪਾਲ ਚੀਮਾ ਨੇ ਹੁਕਮ ਦਿੱਤਾ ਹੈ ਕਿ ਵੀ ਕਿਸਾਨ ਦੇ ਵਿਰੁੱਧ ਕੋਈ ਵਾਰੰਟ ਜਾਰੀ ਨਹੀਂ ਹੋਵੇਗਾ। ਕਿਸਾਨਾਂ ਨੂੰ ਜਾਰੀ ਕੀਤਾ ਵਾਰੰਟ ‘ਤੇ ਤੁਰੰਤ ਰੋਕ ਲਗਾ ਦਿੱਤੀ ਹੈ । ਜਿਕਰਯੋਗ ਹੈ ਕਿ ਕਰਜ਼ਾ ਨਾ ਮੋੜਨ ਵਾਲੇ ਕਿਸਾਨਾਂ ਨੂੰ ਵਿਰੁੱਧ ਵਾਰੰਟ ਜਾਰੀ ਕਰਨ ਦੀ ਗੱਲ ਕਹੀ ਜਾ ਰਹੀ ਸੀ । ਇਸ ਦੌਰਾਨ ਹਰਪਾਲ ਚੀਮਾ ਨੇ ਕਾਂਗਰਸ ਪਾਰਟੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਕਿਸੇ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ ।
ਨਵੰਬਰ 23, 2024 6:08 ਪੂਃ ਦੁਃ