July 7, 2024 11:09 pm
ਨੂਪੁਰ ਸ਼ਰਮਾ

ਨੂਪੁਰ ਸ਼ਰਮਾ ਦੇ ਸਮਰਥਨ ‘ਚ ਪੋਸਟ ਸ਼ੇਅਰ ਕਰਨ ਵਾਲੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਚੰਡੀਗੜ੍ਹ 28 ਜੂਨ 2022: ਰਾਜਸਥਾਨ ਦੇ ਉਦੈਪੁਰ ‘ਚ ਨੂਪੁਰ ਸ਼ਰਮਾ ਦੇ ਵਿਵਾਦਿਤ ਬਿਆਨ ਦਾ ਸਮਰਥਨ ਕਰਨ ‘ਤੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮੰਗਲਵਾਰ ਨੂੰ ਦੋ ਮੁਸਲਿਮ ਨੌਜਵਾਨ ਕੱਪੜਾ ਨਾਪ ਦੇਣ ਦੇ ਬਹਾਨੇ ਦਰਜ਼ੀ ਦੀ ਦੁਕਾਨ ‘ਤੇ ਪਹੁੰਚੇ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਤੇਜ਼ ਹਮਲਿਆਂ ਨੇ ਉਸ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਦਿੱਤਾ। ਉਸ ਦੀ ਗਰਦਨ ਕੱਟੀ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲੇ ਵਿੱਚ ਦੁਕਾਨ ’ਤੇ ਕੰਮ ਕਰ ਰਿਹਾ ਉਸ ਦਾ ਸਾਥੀ ਈਸ਼ਵਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਐਮਬੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਕੁਝ ਦਿਨ ਪਹਿਲਾਂ ਦਰਜ਼ੀ ਕਨ੍ਹਈਆ ਲਾਲ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ। ਇਸ ‘ਚ ਉਨ੍ਹਾਂ ਨੇ ਨੂਪੁਰ ਸ਼ਰਮਾ ਦੇ ਵਿਵਾਦਿਤ ਬਿਆਨ ਦਾ ਸਮਰਥਨ ਕੀਤਾ ਹੈ। ਇਸ ਨੂੰ ਲੈ ਕੇ ਮੁਸਲਿਮ ਸਮਾਜ ਦੇ ਲੋਕਾਂ ਵਿੱਚ ਰੋਸ ਸੀ। ਕਨ੍ਹਈਆ ਲਾਲ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਦੋ ਵੀਡੀਓ ਵਾਇਰਲ ਹੋ ਰਹੇ ਹਨ। ਇੱਕ ਵਿੱਚ ਕਾਤਲਾਂ ਨੇ ਕਤਲ ਦੀ ਲਾਈਵ ਵੀਡੀਓ ਬਣਾ ਲਈ ਹੈ। ਇਸ ਦੇ ਨਾਲ ਹੀ ਦੂਜੇ ਵੀਡੀਓ ‘ਚ ਦੋਵੇਂ ਨੌਜਵਾਨ ਕਤਲ ਦੀ ਜ਼ਿੰਮੇਵਾਰੀ ਲੈ ਰਹੇ ਹਨ। ਇਸਦੇ ਨਾਲ ਹੀ ਵੀਡੀਓ ‘ਚ ਦੋਵੇਂ ਨੌਜਵਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ।

ਪੁਲਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮਾਮਲਾ ਸ਼ਹਿਰ ਦੇ ਧਨਮੰਡੀ ਇਲਾਕੇ ਦੇ ਭੂਤ ਮਹਿਲ ਇਲਾਕੇ ਦਾ ਹੈ। ਇੱਥੇ ਰਹਿਣ ਵਾਲਾ ਕਨ੍ਹਈਆ ਲਾਲ ਦਰਜ਼ੀ ਦੀ ਦੁਕਾਨ ਚਲਾਉਂਦਾ ਹੈ। ਮੰਗਲਵਾਰ ਨੂੰ ਉਹ ਆਪਣੇ ਸਾਥੀਆਂ ਨਾਲ ਦੁਕਾਨ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਬਾਈਕ ‘ਤੇ ਆਏ ਦੋ ਮੁਸਲਿਮ ਨੌਜਵਾਨਾਂ ਨੇ ਉਸ ਨੂੰ ਕੱਪੜਿਆਂ ਦਾ ਨਾਪ ਦੇਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਅਚਾਨਕ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਸੱਟਾਂ ਲੱਗਣ ਕਾਰਨ ਉਸ ਦੀ ਗਰਦਨ ਕੱਟ ਦਿੱਤੀ ਗਈ। ਹਮਲੇ ਦੌਰਾਨ ਬਚਾਅ ਲਈ ਆਇਆ ਉਸ ਦਾ ਸਾਥੀ ਈਸ਼ਵਰ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸ਼ਹਿਰ ਦੇ ਐਮਬੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਪੈਦਾ ਹੋ ਗਿਆ। ਲੋਕਾਂ ਨੇ ਸੜਕਾਂ ‘ਤੇ ਆ ਕੇ ਆਪਣਾ ਵਿਰੋਧ ਦਰਜ ਕਰਵਾਇਆ। ਘਟਨਾ ਤੋਂ ਬਾਅਦ ਮਾਲਦਾਸ ਬਾਜ਼ਾਰ ਵਿੱਚ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ। ਹਾਥੀਪੋਲ, ਧਨਮੰਡੀ, ਘੰਟਾਘਰ ਅਤੇ ਸੂਰਜਪੋਲ ਤੋਂ ਇਲਾਵਾ ਪੁਲਿਸ ਲਾਈਨ ਤੋਂ ਮੌਕੇ ’ਤੇ ਭਾਰੀ ਪੁਲੀਸ ਫੋਰਸ ਬੁਲਾਈ ਗਈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਹੈ। ਉਦੈਪੁਰ ਜ਼ਿਲ੍ਹੇ ‘ਚ ਅਗਲੇ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ।

ਕਤਲ ਦੀ ਜਾਣਕਾਰੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ‘ਉਦੈਪੁਰ ‘ਚ ਨੌਜਵਾਨ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਾ ਹਾਂ । ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਪਰਾਧ ਦੀ ਤਹਿ ਤੱਕ ਜਾਵੇਗੀ।