June 28, 2024 3:02 am
Mohali

ਮੋਹਾਲੀ ‘ਚ ਨਕਾਬਪੋਸ਼ ਨੌਜਵਾਨ ਨੇ ਕੁੜੀ ‘ਤੇ ਕੀਤਾ ਹਮਲਾ, ਜ਼ਖਮੀ ਕੁੜੀ ਦੀ ਗਈ ਜਾਨ

ਚੰਡੀਗੜ੍ਹ, 08 ਜੂਨ 2024: ਮੋਹਾਲੀ (Mohali) ‘ਚ ਸ਼ਨੀਵਾਰ ਸਵੇਰੇ ਇਕ ਕੁੜੀ ‘ਤੇ ਸੜਕ ਵਿਚਕਾਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ | ਜਿਸਦੇ ਚੱਲਦੇ ਜ਼ਖਮੀ ਕੁੜੀ ਦੀ ਜਾਨ ਚਲੀ ਗਈ | ਇਹ ਵਾਰਦਾਤ ਮੋਹਾਲੀ ਦੇ ਫੇਜ਼-5 ਨੇੜੇ ਵਾਪਰੀ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਕੁੜੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇਕ ਨਕਾਬਪੋਸ਼ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਕੁੜੀ ਬੇਹੋਸ਼ ਹੋ ਗਈ ਤਾਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ।

ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਕੁੜੀ ਨੂੰ ਤੁਰੰਤ ਫੇਜ਼-6 ਦੇ ਹਸਪਤਾਲ ਲਿਜਾਇਆ ਗਿਆ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ (26) ਵਜੋਂ ਹੋਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਡੀਐਸਪੀ ਸਿਟੀ-1 (Mohali) ਮੋਹਿਤ ਅਗਰਵਾਲ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਨੌਜਵਾਨਾਂ ਨੇ ਹਮਲਾ ਕਿਉਂ ਕੀਤਾ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ।