ਅੰਮ੍ਰਿਤਸਰ 18 ਅਕਤੂਬਰ 2022: ਪੰਜਾਬ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਹੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਅਲੱਗ ਅਲੱਗ ਢੰਗ ਨਾਲ ਧਰਨੇ ਪ੍ਰਦਰਸ਼ਨ ਅਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ | ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਹੁਣ ਲਗਾਤਾਰ ਹੀ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ |
ਉੱਥੇ ਹੀ ਅੱਜ ਸਮਾਜ ਸੇਵੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਹਿਊਮਨ ਰਾਈਟਸ ਆਰਗਨਾਈਜੇਸ਼ਨ ਦੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਜੋਗੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ 21 ਅਕਤੂਬਰ ਵਾਲੇ ਦਿਨ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਜਾਵੇਗਾ | ਉਥੇ ਹੀ ਉਨ੍ਹਾਂ ਵੱਲੋਂ ਇਸ ਬਾਬਤ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਜੋ ਭਰਾਵਾਂ ਵਾਲੇ ਢਾਬੇ ਤੋਂ ਸ਼ੁਰੂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਕੈਂਡਲ ਮਾਰਚ ਆਉਣਾ ਹੈ ਅਤੇ ਇਸਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਰਨ |
ਉਥੇ ਉਨ੍ਹਾਂ ਨੇ ਕਿਹਾ ਕਿ ਜੋ ਮਨੁੱਖੀ ਅਧਿਕਾਰਾਂ ਦੀ ਗੱਲ ਕਰਦੇ ਹਨ ਉਹੀ ਇਸ ਦੀ ਉਲੰਘਣਾ ਵੀ ਕਰਦੇ ਹਨ ਉਨ੍ਹਾਂ ਨੇ ਕਿਹਾ ਕਿ ਲੰਮੇ ਚਿਰ ਤੋਂ ਬੰਦ ਬੰਦੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ, ਲੇਕਿਨ ਜੋ ਉਸ ਸਮੇਂ ਦੇ ਕਾਤਲ ਸਨ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਹੈ |
ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਵਿੱਚ ਜ਼ਰੂਰ ਸ਼ਿਰਕਤ ਕਰਨ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੁਮਾਇੰਦਿਆਂ ਵਲੋਂ ਵੀ ਭਰੋਸਾ ਦਿੱਤਾ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੱਕ ਇਹ ਮੰਗ ਪੱਤਰ ਪਹੁੰਚਾ ਦਿੱਤਾ ਜਾਵੇਗਾ ਅਤੇ ਅਸੀਂ ਇਹ ਵੀ ਆਸ ਕਰਦੇ ਹਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਾਂ ਕੋਈ ਨੁਮਾਇੰਦਾ ਇਸ ਕੈਂਡਲ ਮਾਰਚ ਵਿਚ ਜ਼ਰੂਰ ਪਹੁੰਚੇਗਾ |
ਇੱਥੇ ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਬਾਅਦ ਜਿੱਥੇ ਸਿੱਖ ਸੰਤਾਂ ਲੰਮੇ ਚਿਰ ਤੋਂ ਸੰਘਰਸ਼ ਵਿੱਢ ਕੇ ਬੈਠੀਆਂ ਹੋਈਆਂ ਸਨ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਆਪਣੇ ਢੰਗ ਨਾਲ ਪ੍ਰਦਰਸ਼ਨ ਕੀਤੇ ਜਾ ਰਹੇ ਹਨ |
ਉਥੇ ਹੀ ਹੁਣ ਮਨੁੱਖੀ ਅਧਿਕਾਰਾਂ ਦੀ ਆਵਾਜ਼ ਚੁੱਕਣ ਵਾਲੇ ਮਨੁੱਖੀ ਅਧਿਕਾਰ ਵੈੱਲਫੇਅਰ ਸੁਸਾਇਟੀ ਵੱਲੋਂ ਵੀ ਇਕ ਵਿਸ਼ਾਲ ਕੈਂਡਲ ਮਾਰਚ 21 ਤਾਰੀਖ਼ ਨੂੰ ਕੱਢਿਆ ਜਾਵੇਗਾ ਜੋ ਕਿ ਅੰਮ੍ਰਿਤਸਰ ਦੇ ਭਰਾਵਾਂ ਵਾਲੇ ਢਾਬੇ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਅਰਦਾਸ ਤੋਂ ਉਪਰੰਤ ਸਮਾਪਤ ਹੋਵੇਗਾ |