Site icon TheUnmute.com

ਮੁੰਬਈ ਦੇ ਜੁਹੂ ਇਲਾਕੇ ‘ਚ ਸਥਿਤ ਹੋਟਲ ਸੀ ਪ੍ਰਿੰਸੇਸ ‘ਚ ਲੱਗੀ ਭਿਆਨਕ ਅੱਗ

ਹੋਟਲ ਸੀ ਪ੍ਰਿੰਸੇਸ

ਚੰਡੀਗੜ੍ਹ 21 ਫਰਵਰੀ 2022: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਜੁਹੂ ਇਲਾਕੇ ‘ਚ ਸਥਿਤ ਹੋਟਲ ਸੀ ਪ੍ਰਿੰਸੇਸ (Sea Princess) ‘ਚ ਭਿਆਨਕ ਅੱਗ ਲੱਗ ਗਈ। । ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (ਬੀਐਮਸੀ) ਦੇ ਆਫ਼ਤ ਪ੍ਰਬੰਧਨ ਵਿਭਾਗ ਨੇ ਦਾਅਵਾ ਕੀਤਾ ਕਿ ਅੱਧੇ ਘੰਟੇ ‘ਚ ਅੱਗ ’ਤੇ ਕਾਬੂ ਪਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹੋਟਲ ਦੀ ਪਹਿਲੀ ਮੰਜ਼ਿਲ ‘ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ ।

Exit mobile version