farmers

ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ CM ਭਗਵੰਤ ਮਾਨ ਨਾਲ ਬੈਠਕ ਸ਼ੁਰੂ

ਚੰਡੀਗੜ੍ਹ, 19 ਦਸੰਬਰ 2023: ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ (farmers) ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿਚ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ । ਮਿਲੀ ਜਾਣਕਾਰੀ ਮੁਤਾਬਕ ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਇਸ ਸਾਲ ਆਏ ਹੜ੍ਹਾਂ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਢੁੱਕਵਾਂ ਅਤੇ ਸਭ ਨੂੰ ਬਿਨਾਂ ਕਿਸੇ ਪੱਖਪਾਤ ਦੇ ਇਕਸਾਰ ਮੁਆਵਜ਼ਾ ਦਿੱਤਾ ਜਾਵੇ। ਬੈਠਕ ‘ਚ ਕਿਸਾਨ ਲਿਫ਼ਾਫ਼ੇ ‘ਚ ਪਰਾਲੀ ਲੈ ਕੇ ਪਹੁੰਚੇ ਹਨ |

ਬੈਠਕ ਵਿਚ ਕੋਆਪਰੇਟਿਵ ਅਦਾਰਿਆਂ ਲੈਂਡਮਾਰਗੇਜ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਵਲੋਂ ਦੂਜੇ ਬੈਂਕਾਂ ਦੀ ਤਰ੍ਹਾਂ ਕਰਜ਼ਾ ਸੈਟਲਮੈਂਟ ਸਕੀਮ ਲਾਗੂ ਕੀਤੇ ਜਾਣ ਦੀ ਵੀ ਮੰਗ ਉਠਾਈ ਜਾ ਰਹੀ ਹੈ। ਇਸ ਬੈਠਕ ਵਿਚ ਦਿੱਲੀ ਕਿਸਾਨ ਅੰਦੋਲਨ ਨਾਲ ਸੰਬੰਧਿਤ ਮੁੱਦਿਆਂ ਨੂੰ ਵੀ ਵਿਚਾਰਿਆ ਜਾ ਸਕਦਾ ਹੈ । ਪੰਜਾਬ ਦੇ ਕਿਸਾਨ ?(farmers) ਆਗੂਆਂ ਤੇ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਕੇਸ ਸਮੇਤ ਰੇਲ ਮਹਿਕਮੇ ਵਲੋਂ ਵੀ ਦਰਜ ਕੇਸਾਂ ’ਤੇ ਗੱਲਬਾਤ ਕੀਤੀ ਜਾਵੇਗੀ।

Scroll to Top