ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਇਆਲੀ ਤੇ ਚੰਦੂਮਾਜਰਾ ਸਣੇ ਵੱਡੇ ਲੀਡਰਾਂ ਦੀ ਅੰਮ੍ਰਿਤਸਰ ‘ਚ ਹੋਈ ਮੀਟਿੰਗ

ਚੰਡੀਗੜ੍ਹ 09 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਵਿੱਚ ਬਾਦਲ ਪਰਿਵਾਰ ਦੇ ਏਕਾਧਿਕਾਰ ‘ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ | ਅਕਾਲੀ ਦਲ ਪਾਰਟੀ ਦੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕੀਤੀ ਜਾ ਰਹੀ ਹੈ । ਇਸ ਦੌਰਾਨ ਬੀਤੇ ਦਿਨ ਕਈ ਵੱਡੇ ਅਕਾਲੀ ਲੀਡਰਾਂ ਦੀ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਹੋਈ ।

ਇਸ ਦੌਰਾਨ ਮੀਟਿੰਗ ਵਿੱਚ ਵਿਧਾਇਕ ਮਨਪ੍ਰੀਤ ਇਆਲੀ ਅਤੇ ਜਗਮੀਤ ਬਰਾੜ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਵੀ ਕਈ ਵੱਡੇ ਆਗੂ ਮੌਜੂਦ ਰਹੇ ।ਇਸਦੇ ਨਾਲ ਹੀ ਪ੍ਰਧਾਨ ਸੁਖਬੀਰ ਬਾਦਲ ਨੇ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਕਮੇਟੀ ਦਾ ਚੇਅਰਮੈਨ ਥਾਪਿਆ। ਇਸ ਕਮੇਟੀ ਵਿੱਚ ਸ਼ਰਨਜੀਤ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ: ਸੁਖਵਿੰਦਰ ਸੁੱਖੀ ਨੂੰ ਵੀ ਰੱਖਿਆ ਗਿਆ ਹੈ।

Scroll to Top