ਫਾਜ਼ਿਲਕਾ 29 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜੋ ਲੋਕ ਆਪਣੇ ਸੁਰੱਖਿਆ ਕਾਰਨਾਂ ਕਰਕੇ ਅਸਲਾ (weapons) ਜਮ੍ਹਾ ਨਹੀਂ ਕਰਵਾ ਸਕਦੇ, ਅਜਿਹੇ ਲੋਕਾਂ ਦੀਆਂ ਅਰਜੀਆਂ ਤੇ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਚੇਅਰਮੈਨ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਐਸਪੀ ਰਮਨੀਸ਼ ਚੌਧਰੀ ਪੀਪੀਐਸ ਵੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਇਸ ਸਬੰਧੀ ਇਕ ਜ਼ਿਲ੍ਹਾ ਪੱਧਰ ਤੇ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਉਨ੍ਹਾਂ ਅਰਜੀਆਂ ਤੇ ਵਿਚਾਰ ਕਰਦੀ ਹੈ ਜਿੰਨ੍ਹਾਂ ਵੱਲੋਂ ਚੌਣਾਂ ਦੌਰਾਨ ਆਪਣੇ ਹਥਿਆਰ (weapons) ਜਮ੍ਹਾ ਕਰਵਾਉਣ ਤੋਂ ਛੋਟ ਦੀ ਮੰਗ ਕੀਤੀ ਗਈ ਹੈ। ਕਮੇਟੀ ਵੱਲੋਂ ਸੁਰੱਖਿਆ ਸਥਿਤੀ ਦਾ ਜਾਇਜਾ ਲੈਕੇ ਉਚਿਤ ਨਿਰਣਾ ਕੀਤਾ ਜਾਂਦਾ ਹੈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਕਮੇਟੀ ਕੋਲ ਜ਼ਿਲ੍ਹੇ ਵਿਚ 203 ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਇੰਨ੍ਹਾਂ ਸਬੰਧੀ ਨਿਯਮਾਂ ਅਨੁਸਾਰ ਵਿਚਾਰ ਕੀਤਾ ਗਿਆ।