Site icon TheUnmute.com

ਕਿਸਾਨ ਦੇ ਵਫ਼ਦ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ, ਇੰਡੀਆ ਗਠਜੋੜ ਨਾਲ ਹੋਵੇਗੀ ਬੈਠਕ

Rahul Gandhi

ਚੰਡੀਗੜ, 6 ਅਗਸਤ 2024: ਸੰਯੁਕਤ ਕਿਸਾਨ ਮੋਰਚਾ (SKM) ਦੇ ਵਫ਼ਦ ਨੇ ਅੱਜ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (Rahul Gandhi)  ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਸੰਸਦ ਦੇ ਆਗਾਮੀ ਸਰਦ ਰੁੱਤ ਇਜਲਾਸ ‘ਚ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ‘ਤੇ ਪ੍ਰਾਈਵੇਟ ਬਿੱਲ ਲਿਆ ਸਕਦੇ ਹਨ। ਸੰਯੁਕਤ ਕਿਸਾਨ ਮੋਰਚਾ ਦੇ 20 ਨੁਕਾਤੀ ਮੰਗ ਪੱਤਰ ਨੂੰ ਲੈ ਕੇ ਇੰਡੀਆ ਗਠਜੋੜ ਨਾਲ ਵੱਡੀ ਬੈਠਕ ਕਰਨ ਦਾ ਫੈਸਲਾ ਕੀਤਾ ਹੈ।

ਇਸ ਮੁਲਾਕਾਤ ਦੌਰਾਨ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਗਰੰਟੀ, ਕਰਜ਼ਾ ਮੁਆਫ਼ੀ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ । ਰਾਹੁਲ ਗਾਂਧੀ (Rahul Gandhi) ਨੇ ਭਰੋਸਾ ਦਿਵਾਇਆ ਕਿ ਉਹ ਅਗਲੇ ਸੰਸਦ ਇਜਲਾਸ ‘ਚ ਇੱਕ ਪ੍ਰਾਈਵੇਟ ਬਿੱਲ ਲਿਆਉਣਗੇ। ਕਿਸਾਨ ਆਗੂਆਂ ਨੇ ਐਮਐਸਪੀ ਗਾਰੰਟੀ ਕਾਨੂੰਨ ਅਤੇ ਕਰਜ਼ਾ ਮੁਆਫ਼ੀ ਬਾਰੇ ਬਿੱਲ ਦਾ ਖਰੜਾ ਸੌਂਪਿਆ ਹੈ।

Exit mobile version