ਨਸ਼ੇ ਨੂੰ ਰੋਕਣ ਵਾਸਤੇ ਇਲਾਕਾ ਨਿਵਾਸੀਆਂ ਵੱਲੋਂ ਕੀਤੀ ਜਾ ਰਹੀ ਸੀ ਮੀਟਿੰਗ, ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ

ਨਸ਼ੇ

ਚੰਡੀਗੜ੍ਹ, 24 ਅਪ੍ਰੈਲ 2023: ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰ ਰਹੀ ਹੈ, ਉਥੇ ਹੀ ਨਸ਼ੇ ਨੂੰ ਰੋਕਣ ਲਈ ਨਸ਼ਾ ਸਪਲਾਇਰਾਂ ‘ਤੇ ਵੀ ਸਿਕੰਜਾ ਕੱਸਿਆ ਜਾ ਰਿਹਾ ਹੈ, ਅੱਜ ਅੰਮ੍ਰਿਤਸਰ ਵਿੱਚ ਗੋਲੀ ਚੱਲਣ ਦੀ ਵਾਰਦਾਤ ਦੀ ਸੂਚਨਾ ਪ੍ਰਾਪਤ ਹੋਈ ਹੈ | ਉੱਥੇ ਹੀ ਪੀੜਤ ਦਾ ਕਹਿਣਾ ਹੈ ਕਿ ਨਸ਼ੇ ਨੂੰ ਰੋਕਣ ਵਾਸਤੇ ਉਹਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਅਤੇ ਇਹਨਾਂ ਮੀਟਿੰਗਾਂ ਤੋਂ ਬਾਅਦ ਕੁਝ ਵਿਅਕਤੀਆਂ ਵੱਲੋਂ ਉਹਨਾਂ ਉੱਤੇ ਹਮਲਾ ਕੀਤਾ ਗਿਆ ਅਤੇ ਗੋਲੀਆਂ ਵੀ ਚਲਾਈਆਂ ਗਈਆਂ | ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਉਥੇ ਹੀ ਬਦਮਾਸ਼ਾਂ ਵੱਲੋਂ ਉਸਦੇ ਘਰ ਪਹੁੰਚ ਕੇ ਪੱਥਰ, ਬੋਤਲਾਂ ਅਤੇ ਕਥਿਤ ਤੌਰ ‘ਤੇ ਗੋਲੀਆਂ ਤੱਕ ਚਲਾਈਆਂ ਗਈਆਂ, ਜਿਸ ਤੋਂ ਬਾਅਦ ਪੀੜਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਇਲਾਕੇ ਵਿਚ ਨਸ਼ੇ ਨੂੰ ਖਤਮ ਕਰਨ ਵਾਸਤੇ ਲਗਾਤਾਰ ਹੀ ਮੀਟਿੰਗ ਚੱਲ ਰਹੀਆਂ ਹਨ ਅਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਉੱਤੇ ਪਹਿਲਾਂ ਵੀ ਜਾਨਲੇਵਾ ਹਮਲਾ ਕੀਤਾ ਗਿਆ ਸੀ ਅਤੇ ਹੁਣ ਇਕ ਵਾਰ ਫਿਰ ਤੋਂ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਘਰ ਵਾਪਸ ਪਰਤ ਰਿਹਾ ਸੀ ਉਨ੍ਹਾਂ ਨੇ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਗੋਲੀਆਂ ਤੱਕ ਚੱਲੀਆਂ |

ਪੀੜਤ ਨੇ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ਼ ਦਿਵਾਇਆ ਜਾ ਸਕੇ | ਨਸ਼ੇ ਦੇ ਇਸ ਛੇਵੇਂ ਦਰਿਆ ਨੂੰ ਖ਼ਤਮ ਕਰਨ ਵਾਸਤੇ ਹੁਣ ਆਮ ਲੋਕ ਵੀ ਅੱਗੇ ਆ ਰਹੇ ਹਨ ਅਤੇ ਨਸ਼ੇ ਨੂੰ ਜੜ੍ਹ ਤੋਂ ਪੁੱਟਣ ਵਾਸਤੇ ਮੀਟਿੰਗ ਕਰ ਰਹੇ ਹਨ | ਉੱਤਰੀ ਅੰਮ੍ਰਿਤਸਰ ਦੇ ਵਿੱਚ ਵੀ ਕਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ ਅਤੇ ਇਲਾਕਿਆਂ ਦੇ ਵਿੱਚ ਨਸ਼ੇ ਤੋਂ ਦੂਰ ਕਰਨ ਵਾਸਤੇ ਨੌਜਵਾਨਾਂ ਨੂੰ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।