Site icon TheUnmute.com

DC ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਬੈਠਕ

malaria

ਫਾਜ਼ਿਲਕਾ, 25 ਅਪ੍ਰੈਲ 2024: ਬਰਸਾਤਾਂ ਦੇ ਮੌਸਮ ਅਤੇ ਵਿਸ਼ਵ ਮਲੇਰੀਆ (world malaria day) ਦਿਹਾੜੇ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐਸ. ਦੀ ਪ੍ਰਧਾਨਗੀ ਵਿੱਚ ਜ਼ਿਲ੍ਹੇ ਦੇ ਸਿਹਤ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਰਿੰਕੂ ਚਾਵਲਾ, ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ, ਡਾ ਨੀਰਜਾ ਗੁਪਤਾ, ਡਾ. ਨਵੀਨ ਮਿੱਤਲ, ਡਾ. ਗੁਰਤੇਜ ਸਿੰਘ, ਡਾ. ਪੰਕਜ, ਵਿਨੋਦ ਖੁਰਾਣਾ ਮਾਸ ਮੀਡੀਆ ਅਫਸਰ, ਦਿਵੇਸ਼ ਕੁਮਾਰ, ਹਰਮੀਤ ਸਿੰਘ ਵਿਜੈ ਕੁਮਾਰ ਜ਼ਿਲ੍ਹਾ ਹੈਲਥ ਇੰਸਪੈਕਟਰ, ਰਵਿੰਦਰ ਸ਼ਰਮਾ ਸੁਖਜਿੰਦਰ ਸਿੰਘ ਸਵਰਨ ਸਿੰਘ, ਕ੍ਰਿਸ਼ਨ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਪਹਿਲਾਂ ਤੋਂ ਜਾਰੀ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ (malaria awareness) ਪੈਦਾ ਕੀਤੀ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।

ਇਸ ਦੌਰਾਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ, ਮਲੇਰੀਆ ਵਿੰਗ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਤਾਂ ਜੋ ਲੋਕਾ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾ ਸਕੇ । ਇਸ ਮੌਕੇ ਡਾ. ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ।

ਉਹਨਾਂ ਮੱਛਰ ਦੇ ਜੀਵਨ ਸਾਈਕਲ ਬਾਰੇ ਅਤੇ ਪੈਦਾ ਹੋਣ ਵਾਲੀਆਂ ਜਗ੍ਹਾਵਾਂ ਅਤੇ ਸੋਮਿਆਂ ਬਾਰੇ ਅਤੇ ਉਹਨਾਂ ਸੋਮਿਆਂ ਨੂੰ ਖਤਮ ਕਰਨ, ਮੱਛਰ ਦੇ ਕੱਟਣ ਤੋਂ ਬਚਣ ਅਤੇ ਮਲੇਰੀਆ ਬੁਖਾਰ ਹੋਣ ਤੇ ਇਲਾਜ ਸਰਕਾਰੀ ਹਸਪਤਾਲ ਕਰਵਾਉਣ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ ਅੰਗੀ, ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸੀ।

Exit mobile version