Site icon TheUnmute.com

ਮਸੀਹ ਭਾਈਚਾਰੇ ਨਾਲ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਮਸੀਹ ਭਾਈਚਾਰੇ ਵਲੋਂ IG ਬਾਰਡਰ ਰੇਂਜ ਨਾਲ ਮੁਲਾਕਾਤ

Christian community

ਅੰਮ੍ਰਿਤਸਰ 01 ਸਤੰਬਰ 2022: ਅੰਮ੍ਰਿਤਸਰ ਦੇ ਡੱਡੂਆਣਾ ਪਿੰਡ ਵਿਚ ਨਿਹੰਗ ਸਿੰਘਾਂ ਤੇ ਮਸੀਹ ਭਾਈਚਾਰੇ ਨਾਲ ਵਿਵਾਦ ਭਖਿਆ ਹੋਇਆ ਹੈ | ਉਸ ਤੋਂ ਬਾਅਦ ਬੀਤੇ ਦਿਨੀਂ ਪੱਟੀ ਦੇ ਵਿਚ ਇਕ ਗਿਰਜਾ ਘਰ ਦੇ ਬਾਹਰ ਗਿਰਜਾਘਰ ਦੀਆਂ ਮੂਰਤੀਆਂ ਨੂੰ ਤੋੜ ਕੇ ਬੇਅਦਬੀ ਕਰਨ ਦਾ ਵੀ ਮਾਮਲਾ ਸਾਹਮਣੇ ਆਇਆ ਸੀ | ਜਿਸ ਤੋਂ ਬਾਅਦ ਸਮੂਹ ਮਸੀਹ ਭਾਈਚਾਰੇ (Christian community) ਦੇ ਵਿਚ ਰੋਸ਼ ਦੀ ਲਹਿਰ ਪਾਈ ਜਾ ਰਹੀ ਹੈ |

ਇਸਦੇ ਚੱਲਦੇ ਮਸੀਹ ਭਾਈਚਾਰੇ ਵੱਲੋਂ ਅੰਮ੍ਰਿਤਸਰ ਵਿੱਚ ਆਈਜੀ ਬਾਰਡਰ ਰੇਂਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ ਅਤੇ ਇੱਕ ਮੰਗ ਪੱਤਰ ਦੇ ਕੇ ਦੋਸ਼ੀਆਂ ਖ਼ਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਸੀਹ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦਿੱਤੇ ਬਿਆਨ ਤੋਂ ਬਾਅਦ ਹੀ ਮਾਹੌਲ ਖ਼ਰਾਬ ਹੁੰਦਾ ਦਿਖਾਈ ਦੇ ਰਿਹਾ | ਉਨ੍ਹਾਂ ਕਿਹਾ ਕਿ ਸਾਡੇ ‘ਤੇ ਇਲਜ਼ਾਮ ਲੱਗਦੇ ਹਨ ਕਿ ਅਸੀਂ ਲੋਕਾਂ ਨੂੰ ਪੈਸੇ ਦੇ ਕੇ ਧਰਮ ਪਰਿਵਰਤਨ ਕਰਦੇ ਹਾਂ|

ਉਨ੍ਹਾਂ ਕਿਹਾ ਕਿ ਸਾਡੇ ਕੋਲ ਤਾਂ ਆਪਣੇ ਮਸੀਹ ਭਾਈਚਾਰੇ ਦੇ ਲੋਕਾਂ ਦੀ ਮਾਲੀ ਹਾਲਤ ਸੁਧਾਰਨ ਜੋਗੇ ਪੈਸੇ ਨਹੀਂ ਹਨ ਤੇ ਅਸੀਂ ਕਿਸੇ ਹੋਰ ਧਰਮ ਦੇ ਲੋਕਾਂ ਨੂੰ ਪੈਸੇ ਕਿਵੇਂ ਦੇ ਸਕਦੇ ਹਾਂ | ਮਸੀਹ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਜਾਣਬੁੱਝ ਕੇ ਮਸੀਹ ਭਾਈਚਾਰੇ ਨੂੰ ਬਦਨਾਮ ਕਰਨ ਦੀ ਸੋਚੀ ਸਮਝੀ ਸਾਜ਼ਸ਼ ਕੀਤੀ ਜਾ ਰਹੀ ਹੈ | ਜਿਸ ਦੇ ਲਈ ਅੱਜ ਅੰਮ੍ਰਿਤਸਰ ਆਈਜੀ ਬਾਰਡਰ ਰੇਂਜ ਕੋਲ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਬਾਰਡਰ ਆਈਜੀ ਰੇਂਜ ਨੂੰ ਨੂੰ ਵਿਸਵਾਸ਼ ਦਿਵਾਇਆ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ

ਦੂਜੇ ਪਾਸੇ ਮਨੀਸ਼ ਚਾਵਲਾ ਆਈਜੀ ਬਾਰਡਰ ਰੇਂਜ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਸੀਹ ਭਾਈਚਾਰੇ ਦੇ ਲੋਕ ਉਨ੍ਹਾਂ ਕੋਲ ਆਪਣੀਆਂ ਮੰਗਾਂ ਨੂੰ ਲੈ ਕੇ ਪਹੁੰਚੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਤਰਨਤਾਰਨ ਵਿਖੇ ਵਾਪਰੀ ਘਟਨਾ ਤੇ ਡੱਡੂਆਣਾ ਪਿੰਡ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੋ ਨਿਹੰਗ ਸਿੰਘਾਂ ਤੇ ਮਾਮਲਾ ਦਰਜ ਹੋਇਆ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਵੀ ਛਾਪੇਮਾਰੀ ਕਰ ਰਹੀ ਹੈ |

Exit mobile version