Dr. Manmohan Singh Memorial

ਸਾਬਕਾ PM ਡਾ. ਮਨਮੋਹਨ ਸਿੰਘ ਦੀ ਯਾਦ ‘ਚ ਬਣੇਗੀ ਯਾਦਗਾਰ ਤੇ ਸਮਾਧ: ਸੁਧਾਂਸ਼ੂ ਤ੍ਰਿਵੇਦੀ

ਚੰਡੀਗੜ੍ਹ, 28 ਦਸੰਬਰ 2024: Dr. Manmohan Singh’s Memorial: ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ | ਇਸ ਸੰਬੰਧੀ ਕਾਂਗਰਸ ਦੇ ਕਈਂ ਆਗੂਆਂ ਦੇ ਬਿਆਨ ਸਾਹਮਣੇ ਆਏ ਹਨ |

ਇਸ ਦੌਰਾਨ ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਵਿਵਾਦ ‘ਤੇ ਕਿਹਾ ਕਿ ‘ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਅਤੇ ਐਨਡੀਏ ਸਰਕਾਰ ਮਰਹੂਮ ਡਾ. ਮਨਮੋਹਨ ਸਿੰਘ ਨੂੰ ਬਣਦਾ ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਕੱਲ੍ਹ ਆਪਣੀ ਬੈਠਕ ‘ਚ ਫੈਸਲਾ ਕੀਤਾ ਕਿ ਡਾ. ਮਨਮੋਹਨ ਸਿੰਘ ਦੀ ਯਾਦ ‘ਚ ਇੱਕ ਯਾਦਗਾਰ ਅਤੇ ਸਮਾਧ (Dr. Manmohan Singh’s Memorial) ਬਣਾਈ ਜਾਵੇਗੀ ਅਤੇ ਇਸ ਬਾਰੇ ਕਾਂਗਰਸ ਪਾਰਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ ਅਤੇ ਜ਼ਮੀਨ ਪ੍ਰਾਪਤੀ, ਟਰੱਸਟ ਦੇ ਗਠਨ ਅਤੇ ਜ਼ਮੀਨ ਦੇ ਤਬਾਦਲੇ ਵਰਗੀਆਂ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਜੋ ਵੀ ਸਮਾਂ ਲੱਗੇਗਾ ਅਤੇ ਕੰਮ ਸਹੀ ਢੰਗ ਨਾਲ ਕੀਤਾ ਜਾਵੇਗਾ। ਇਸ ਕਾਰਜ ਨੂੰ ਛੇਤੀ ਹੀ ਨੇਪਰੇ ਚਾੜਿਆ ਜਾਵੇਗਾ |।

ਸੁਧਾਂਸ਼ੂ ਤ੍ਰਿਵੇਦੀ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਆਪਣੇ ਜੀਵਨ ਦੌਰਾਨ ਕਦੇ ਵੀ ਡਾ: ਮਨਮੋਹਨ ਸਿੰਘ ਦਾ ਸਤਿਕਾਰ ਨਹੀਂ ਕੀਤਾ, ਉਹ ਅੱਜ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਸਿਆਸਤ ਕਰਦੀ ਨਜ਼ਰ ਆ ਰਹੀ ਹੈ। ਮੈਂ ਦੇਸ਼ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਡਾ: ਮਨਮੋਹਨ ਸਿੰਘ ਨਹਿਰੂ ਗਾਂਧੀ ਪਰਿਵਾਰ ਤੋਂ ਬਾਹਰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਨ, ਜਿਨ੍ਹਾਂ ਨੇ 10 ਸਾਲ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ।

ਉਨ੍ਹਾਂ ਕਿਹਾ ਕਿ ਘੱਟੋ-ਘੱਟ ਅੱਜ ਇਸ ਦੁੱਖ ਦੀ ਘੜੀ ‘ਚ ਸਿਆਸਤ ਤੋਂ ਬਚਣਾ ਚਾਹੀਦਾ ਹੈ। ਜਿੱਥੋਂ ਤੱਕ ਸਾਡੀ ਸਰਕਾਰ ਦਾ ਸਵਾਲ ਹੈ, ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਪਾਰਟੀ ਭਾਵਨਾਵਾਂ ਤੋਂ ਉੱਪਰ ਉੱਠ ਕੇ ਸਾਰੇ ਆਗੂਆਂ ਦਾ ਸਨਮਾਨ ਕੀਤਾ ਹੈ।

Read More: Dr. Manmohan Singh: ਦੇਸ਼ ਦਾ ਇਕਲੌਤਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਜਿਸਦੇ ਨੋਟਾਂ ‘ਤੇ ਵੀ ਦਸਤਖ਼ਤ

Scroll to Top