ਚੰਡੀਗੜ੍ਹ, 14 ਨਵੰਬਰ 2024: ਮੋਹਾਲੀ (Mohali) ਦੇ ਨਜਦੀਕੀ ਪਿੰਡ ਕੁੰਭੜਾ ‘ਚ ਮਾਮੂਲੀ ਤਕਰਾਰ ਤੋਂ ਬਾਅਦ ਅਚਾਨਕ ਖੂਨੀ ਝੜੱਪ ਹੋ ਗਈ | ਦੱਸਿਆ ਜਾ ਰਿਹਾ ਹੈ ਕਿ 10-12 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ | ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਪ੍ਰਵਾਸੀ ਦੱਸੇ ਜਾ ਰਹੇ ਹਨ |
ਇਸ ਘਟਨਾ ‘ਚ ਇੱਕ 17 ਸਾਲਾ ਨੌਜਵਾਨ ਦਮਨਪ੍ਰੀਤ ਅਤੇ ਉਸਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਦਮਨਪ੍ਰੀਤ ਸਿੰਘ ਅਤੇ ਉਸਦੇ ਜ਼ਖਮੀ ਦੋਸਤ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ | ਇਨ੍ਹਾਂ ‘ਚ ਇੱਕ ਨੌਜਵਾਨ ਦੀ ਜਾਨ ਚਲੀ ਗਈ ਹੈ | ਦਮਨਪ੍ਰੀਤ ਦਾ 16 ਸਾਲਾ ਦੋਸਤ ਇਸ ਸਮੇਂ ਹਸਪਤਾਲ ‘ਚ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਿਹਾ ਹੈ। ਪਰਿਵਾਰ ਵਾਲਿਆਂ ਦਾ ਦਾ ਰੋ-ਰੋ ਕੇ ਬੁਰਾ ਹਾਲ ਹੈ |
ਨੌਜਵਾਨ ਦੀ ਚਾਚੀ ਨੇ ਦੱਸਿਆ ਕਿ ਦੋ ਨੌਜਵਾਨ ਗਲੀ ‘ਚ ਖੇਡ ਰਹੇ ਸਨ, ਇਸ ਦੌਰਾਨ ਪ੍ਰਵਾਸੀਆਂ ਨੇ ਮੋਟਰਸਾਈਕਲ ਇਨ੍ਹਾਂ ਨੌਜਵਾਨਾਂ ਦੇ ਵਿੱਚ ਮਾਰਿਆ ਅਤੇ ਰੌਲਾ ਨਾ ਪਾਉਣ ਲਈ ਕਿਹਾ | ਇਸ ਦੌਰਾਨ ਇਨ੍ਹਾਂ ‘ਚ ਤਕਰਾਰ ਹੋ ਗਈ | ਉਨ੍ਹਾਂ ਦੱਸਿਆ ਕਿ ਪਰਵਾਸੀ ਨੌਜਵਾਨ ਜੋ ਕਿ ਪੀਜੀ ‘ਚ ਰਹਿ ਰਹੇ ਹਨ ਉਨ੍ਹਾਂ ਕੋਲ ਤੇਜਧਾਰ ਹਥਿਆਰ ਸਨ ਅਤੇ ਦੋਵੇਂ ‘ਤੇ ਹਮਲਾ ਕਰ ਦਿੱਤਾ |
ਦੂਜੇ ਪਾਸੇ ਪੁਲਿਸ (Mohali Police) ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ‘ਤੇ ਪਿੰਡ ਵਾਸੀਆਂ ਨੇ ਪਰਿਵਾਰਿਕ ਮੈਂਬਰਾਂ ਦੇ ਨਾਲ ਏਅਰਪੋਰਟ ਰੋਡ ਜਾਮ ਕਰ ਦਿੱਤਾ | ਪਿੰਡ ਵਾਸੀਆਂ ਦੀ ਮੰਗ ਹੈ ਕਿ ਜਦੋਂ ਤੱਕ ਮੁਲਜ਼ਮਾ ਦੀ ਗ੍ਰਿਫਤਾਰੀ ਨਹੀਂ ਹੁੰਦੀ ਉਦੋਂ ਤੱਕ ਰੋਡ ਜਾਮ ਰਹੇਗਾ | ਰੋਡ ਜਾਮ ਨਾਲ ਚਾਰੇ ਪਾਸੇ ਗੱਡੀਆਂ ਦੀਆਂ ਲੰਮੀਆ ਲਾਈਨਾਂ ਲੱਗ ਗਈਆਂ। ਇਸ ਦੌਰਾਨ ਮੌਕੇ ‘ਤੇ ਪਹੁੰਚੇ ਐਸਪੀ ਹਰਬੀਰ ਅਟਵਾਲ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਪਰਿਵਾਰਿਕ ਮੈਬਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ |