ਬਠਿੰਡਾ, 18 ਮਾਰਚ 2023: ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਬਰਾਮਦਗੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸਦੇ ਨਾਲ ਹੀ ਤਾਜ਼ਾ ਮਾਮਲਾ ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ‘ਚ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਦੌਰਾਨ ਜੇਲ੍ਹ ‘ਚੋਂ ਚਾਰ ਮੋਬਾਇਲ ਫੋਨ ਬਰਾਮਦ ਹੋਏ ਹਨ। ਪੁਲਿਸ ਵੱਲੋਂ ਕੈਂਟ ਥਾਣੇ ‘ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਜੇਲ੍ਹ ਸੁਪਰਡੈਂਟ ਵੱਲੋਂ ਥਾਣਾ ਕੈਂਟ ਦੇ ਧਿਆਨ ‘ਚ ਲਿਆਂਦਾ ਗਿਆ ਹੈ, ਜਿਸ ‘ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਫਰੀਦਕੋਟ ਜੇਲ੍ਹ ‘ਚੋਂ 18 ਮੋਬਾਈਲ ਫੋਨ ਤੇ ਫਿਰੋਜ਼ਪੁਰ ਜੇਲ੍ਹ ‘ਚੋਂ 11 ਫੋਨ ਬਰਾਮਦ ਹੋਣ ਦੀ ਖ਼ਬਰ ਹੈ |
ਪੰਜਾਬ ਦੀਆਂ ਜੇਲ੍ਹਾਂ ‘ਚੋਂ ਦਿਨ-ਦਿਹਾੜੇ ਮੋਬਾਈਲ ਫੋਨਾਂ ਦੀ ਬਰਾਮਦਗੀ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ‘ਤੇ ਕਈ ਵੱਡੇ ਸਵਾਲ ਖੜ੍ਹੇ ਕਰਦੀ ਹੈ ਕਿਉਂਕਿ ਪਿਛਲੇ ਦਿਨੀਂ ਹੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਡੀ.ਜੀ.ਪੀ ਨੇ ਕਿਹਾ ਸੀ ਕਿ ਬਠਿੰਡਾ ਕੇਂਦਰੀ ਜੇਲ੍ਹ ਸਖ਼ਤ ਨਿਗਰਾਨੀ ਹੇਠ ਹੈ।