Jalandhar

Jalandhar: ਡਾਕ ਵਿਭਾਗ ਦੀ ਬੀਬੀ ਮੁਲਾਜ਼ਮ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਵਾਂ ਮੋੜ, ਪੁਲਿਸ ਨੇ ਬ.ਲਾ.ਤ.ਕਾ.ਰ ਦੀ ਧਾਰਾ ਜੋੜੀ

ਚੰਡੀਗੜ੍ਹ, 11 ਸਤੰਬਰ 2024: ਜਲੰਧਰ (Jalandhar) ਤੋਂ ਡਾਕ ਵਿਭਾਗ ਦੀ 20 ਸਾਲਾ ਬੀਬੀ ਮੁਲਾਜ਼ਮ ਨੂੰ ਅਗਵਾ ਕਰਨ ਦੇ ਮਾਮਲੇ ‘ਚ ਪੁਲਿਸ ਨੇ ਹੁਣ ਬਲਾਤਕਾਰ ਦੀ ਧਾਰਾ ਵੀ ਜੋੜ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮੈਡੀਕਲ ਰਿਪੋਰਟ ‘ਚ ਬਲਾਤਕਾਰ ਦਾ ਖੁਲਾਸਾ ਹੋਇਆ ਹੈ। ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਮਾਮਲੇ ‘ਚ ਧਾਰਾ ਜੋੜ ਦਿੱਤੀ ਹੈ। ਹੁਣ ਥਾਣਾ ਡਿਵੀਜ਼ਨ ਨੰਬਰ 5 ਦੇ ਅਧਿਕਾਰੀ ਮਾਮਲੇ ਦੀ ਜਾਂਚ ਨਹੀਂ ਕਰਨਗੇ। ਇਸ ਦੀ ਜਾਂਚ ਥਾਣਾ ਡਵੀਜ਼ਨ ਨੰਬਰ-5 ਦੀ ਐਸਐਚਓ ਅਨੂ ਪਾਲਿਆਲ ਵੱਲੋਂ ਕੀਤੀ ਜਾ ਰਹੀ ਹੈ।

ਜਲੰਧਰ (Jalandhar) ਕਮਿਸ਼ਨਰੇਟ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਬੀਐੱਨਐੱਸ 127 (6) ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ‘ਚ ਪੁਲਿਸ ਨੇ ਬਲਵਿੰਦਰ ਸਿੰਘ ਉਰਫ਼ ਬੌਬੀ ਉਰਫ਼ ਬਲਵਿੰਦਰ ਡਾਕੀਆ (29) ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਉਹ ਰਿਮਾਂਡ ’ਤੇ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੀੜਤਾ ਦੀ ਮਾਂ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਮੁਤਾਬਕ 20 ਸਾਲਾ ਪੀੜਤ ਮੰਗਲਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਗਈ ਹੋਈ ਸੀ। ਪਰ ਉਥੋਂ ਵਾਪਸ ਨਹੀਂ ਪਰਤੀ । ਅਗਲੇ ਦਿਨ ਯਾਨੀ ਬੁੱਧਵਾਰ ਨੂੰ ਉਨ੍ਹਾਂ ਨੂੰ ਪੁਲਿਸ ਦਾ ਫ਼ੋਨ ਆਇਆ ਕਿ ਉਸ ਦੀ ਧੀ ਦਿੱਲੀ ਨੇੜੇ ਬੇਹੋਸ਼ ਪਈ ਹੈ। ਪਰਿਵਾਰ ਨੇ ਤੁਰੰਤ ਦਿੱਲੀ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਉਕਤ ਸਥਾਨ ‘ਤੇ ਭੇਜਿਆ ਅਤੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੇ ਤੁਰੰਤ ਇਸ ਮਾਮਲੇ ਦੀ ਸੂਚਨਾ ਜਲੰਧਰ ਪੁਲਿਸ ਨੂੰ ਦਿੱਤੀ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

Scroll to Top