4 ਸਤੰਬਰ 2025: ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਹੋਰ ਨਵੀਂ ਅੱਪਡੇਟ (UPDATE) ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ, ਵਿਭਾਗ ਵੱਲੋਂ 4,5,6 ਅਤੇ 7 ਸਤੰਬਰ ਲਈ ਮੀਂਹ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਵਿਭਾਗ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ (Orange alert) ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਤੁਹਾਨੂੰ ਇੱਥੇ ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ (weather department) ਨੇ ਪਿਛਲੇ ਦਿਨੀਂ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਸੀ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਐਲਾਨਿਆ ਗਿਆ ਸੀ।
Read More: ਪੰਜਾਬ ਮੌਸਮ: 10 ਜ਼ਿਲ੍ਹਿਆਂ ‘ਚ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ