Site icon TheUnmute.com

ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਖੰਭੇ ਨਾਲ ਟਕਰਾਈ ਕਾਰ

Kapurthala

13 ਅਕਤੂਬਰ 2024: ਲੁਧਿਆਣਾ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗਲਤ ਸਾਈਡ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਜਵਾਹਰ ਨਗਰ ਕੈਂਪ ਨੇੜੇ ਇਕ ਕਾਰ ਖੰਭੇ ਨਾਲ ਜਾ ਟਕਰਾ ਗਈ। ਇਸ ਦੌਰਾਨ ਹਾਦਸੇ ‘ਚ ਇਕ ਦੀ ਮੌਤ ਅਤੇ 3 ਦੇ ਜ਼ਖਮੀ ਹੋਣ ਦੀ ਖਬਰ ਹੈ।

 

ਦੱਸਿਆ ਜਾ ਰਿਹਾ ਹੈ ਕਿ ਗਲਤ ਸਾਈਡ ਤੋਂ ਆ ਰਹੇ ਵਾਹਨ ਦਾ ਡਰਾਈਵਰ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ। ਫਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰ. 5 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version