Bhawanigarh

ਸੰਗਰੂਰ ਦੇ ਭਵਾਨੀਗੜ੍ਹ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਨੇ ਲੜਕੀ ਨੂੰ ਦਰੜਿਆ

ਸੰਗਰੂਰ, 11 ਜੂਨ 2024: ਅੱਜ ਸਵੇਰੇ ਭਵਾਨੀਗੜ੍ਹ (Bhawanigarh) ਦੇ ਨੈਸ਼ਨਲ ਹਾਈਵੇ ‘ਤੇ ਇਕ 29 ਸਾਲਾ ਬਬਲੀ ਕੌਰ ਸਪੁੱਤਰੀ ਨਾਹਰ ਸਿੰਘ ਵਾਸੀ ਭਵਾਨੀਗੜ੍ਹ, ਜੋ ਕਿ ਪੈਦਲ ਨੈਸ਼ਨਲ ਹਾਈਵੇ ਦੇ ਕੱਟ ਤੋਂ ਬਲਿਆਲ ਰੋਡ ਵੱਲ ਜਾ ਰਹੀ ਸੀ | ਇਸ ਦੌਰਾਨ ਅਚਾਨਕ ਉਨ੍ਹਾਂ ਦੇ ਸਾਹਮਣੇ ਤੋਂ ਆਉਂਦੇ ਟਰੱਕ ਨੇ ਉਕਤ ਲੜਕੀ ਨੂੰ ਦਰੜ ਦਿੱਤਾ | ਇਸ ਹਾਦਸੇ ‘ਚ ਲੜਕੀ ਦੀ ਮੌਕੇ ‘ਤੇ ਮੌਤ ਹੋ ਗਈ |

ਲੜਕੀ ਦੇ ਪਰਿਵਾਰ ਨੂੰ ਸੂਚਨਾ ਮਿਲਣ ਤੁਰੰਤ ਬਾਅਦ ਲੜਕੀ ਦਾ ਪਰਿਵਾਰ ਮੌਕੇ ‘ਤੇ (Bhawanigarh) ਪਹੁੰਚਿਆ | ਅਤੇ ਧਰਨਾ ਲਗਾਉਣ ਦੀ ਸਥਿਤੀ ਬਣ ਗਈ | ਜਿਸਤੋਂ ਬਾਅਦ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਕਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਐਮਬੂਲੈਂਸ ਰਾਹੀਂ ਲੜਕੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਈ ਹੈ | ਪੁਲਿਸ ਦਾ ਕਹਿਣਾ ਹੈ ਕਿ ਟਰੱਕ ਨੂੰ ਕਬਜ਼ੇ
‘ਚ ਲੈ ਲਿਆ ਗਿਆ ਹੈ ਅਤੇ ਟਰੱਕ ਡਰਾਈਵਰ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ |

Scroll to Top