Site icon TheUnmute.com

ਫਿਰੋਜ਼ਪੁਰ ‘ਚ ਵਾਪਰੀ ਦਰਦਨਾਕ ਘਟਨਾ, ਖੇਡਦੇ ਹੋਏ ਛੱਪੜ ‘ਚ ਡਿੱਗਣ ਕਰਕੇ 10 ਸਾਲਾ ਬੱਚੇ ਦੀ ਮੌਤ

Ferozpur

ਫਿਰੋਜ਼ਪੁਰ, 22 ਜਨਵਰੀ 2024: ਫਿਰੋਜ਼ਪੁਰ (Ferozepur) ਵਿੱਚ ਅੱਜ ਤੜਕਸਾਰ ਸਾਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਫਿਰੋਜ਼ਪੁਰ ਦੇ ਪਿੰਡ ਛੀਂਬਾ ਹਾਜੀ ਵਿੱਚ ਛੱਪੜ ਵਿੱਚ ਡਿੱਗਣ ਕਾਰਨ 10 ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੇ ਦੀ ਦਾਦੀ ਮਾਇਆ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਅੱਗੇ ਇੱਕ ਛੱਪੜ ਪੁੱਟਿਆ ਹੋਇਆ ਸੀ ਅਤੇ ਬੱਚੇ ਖੇਡ ਰਹੇ ਸਨ।

ਖੇਡਦੇ ਹੋਏ ਉਸਦਾ 10 ਸਾਲਾ ਪੋਤਰਾ ਵਿਸ਼ੂ ਜਦ ਗੇਂਦ ਚੁੱਕਣ ਲਈ ਗਿਆ ਤਾਂ ਉਹ ਛੱਪੜ ਵਿੱਚ ਡਿੱਗ ਗਿਆ ਜਿਸਨੂੰ ਬਾਹਰ ਕੱਢਣ ਦੀ ਬੜੀ ਕੋਸ਼ਿਸ਼ ਕੀਤੀ ਗਈ ਪਰ ਜਦ ਤੱਕ ਉਸਨੂੰ ਬਾਹਰ ਕੱਢਿਆ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੇ ਦੱਸਿਆ ਕਿ ਇਹ ਛੱਪੜ ਪਿਛਲੇ ਡੇਢ ਮਹੀਨੇ ਤੋਂ ਪੁੱਟਿਆ ਹੋਇਆ ਹੈ। ਜਿਸਨੂੰ ਬੰਦ ਕਰਨ ਲਈ ਉਹ ਕਈ ਵਾਰ ਪੰਚਾਇਤ ਨੂੰ ਕਹਿ ਚੁੱਕੇ ਹਨ। ਇਹ ਛੱਪੜ ਪੰਚਾਇਤੀ ਜ਼ਮੀਨ ਵਿੱਚ ਕੱਢਿਆ ਜਾਵੇ ਜਾਂ ਫਿਰ ਇਸਦੀ ਚਾਰ ਦਿਵਾਰੀ ਕੀਤੀ ਜਾਵੇ ਪਰ ਕਿਸੇ ਨੇ ਵੀ ਉਨ੍ਹਾਂ ਦੀ ਇੱਕ ਨਹੀਂ ਸੁਣੀ ਜਿਸਦਾ ਨਤੀਜਾ ਸਭ ਦੇ ਸਾਹਮਣੇ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਕਿ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਦੂਜੇ ਪਾਸੇ ਜਦੋਂ ਮੌਕੇ ‘ਤੇ ਪਹੁੰਚੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Exit mobile version