July 2, 2024 9:28 pm
Pakistani Drones

ਤਰਨ ਤਾਰਨ ‘ਚ BSF ਅਤੇ ਪੰਜਾਬ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ

ਚੰਡੀਗੜ੍ਹ, 21 ਜੁਲਾਈ 2023: ਪਾਕਿਸਤਾਨੀ ਡਰੋਨਾਂ (Pakistani Drones)  ਦੀਆਂ ਗਤੀਵਿਧੀਆਂ ਭਾਰਤੀ ਸਰਹੱਦ ‘ਤੇ ਦਸਤਕ ਦੇਣ ਦਾ ਸਿਲਸਿਲਾ ਜਾਰੀ ਹੈ, ਇਸ ਦੀ ਇੱਕ ਹੋਰ ਤਾਜ਼ਾ ਮਾਮਲਾ ਤਰਨ ਤਾਰਨ ਤੋਂ ਸ਼ੁੱਕਰਵਾਰ ਨੂੰ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ (BSF) ਦੇ ਜਵਾਨਾਂ ਨੇ ਇੱਕ ਸਾਂਝੇ ਸਰਚ ਆਪਰੇਸ਼ਨ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ।

ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਦੇ ਬੀ.ਓ.ਪੀ. ਇਲਾਕੇ ‘ਚ ਤਲਾਸ਼ੀ ਮੁਹਿੰਮ ਦੌਰਾਨ ਬਖਸ਼ੀਸ਼ ਸਿੰਘ ਪੁੱਤਰ ਕਰਤਾਰ ਸਿੰਘ ਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤਾ ਗਿਆ ਡਰੋਨ ਚੀਨ ਦਾ ਬਣਿਆ ਹੈ। ਡੀਐਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀਐਸਐਫ ਦੇ ਨਾਲ ਸਰਚ ਅਭਿਆਨ ਦੌਰਾਨ ਕੋਈ ਸਾਮਾਨ ਬਰਾਮਦ ਨਹੀਂ ਹੋਇਆ, ਫਿਰ ਵੀ ਥਾਣਾ ਖੇਮਕਰਨ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।