Jalandhar

ਜਲੰਧਰ ‘ਚ ਸਨਅਤਕਾਰ ਤੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਇੱਕ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 13 ਫ਼ਰਵਰੀ 2024: ਜਲੰਧਰ (Jalandhar) ਪੁਲਿਸ ਨੇ ਲਖਬੀਰ ਸਿੰਘ ਲੰਡਾ ਹਰੀਕੇ ਦੇ ਨਾਮ ‘ਤੇ ਫਿਰੌਤੀ ਮੰਗਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਫਿਰੌਤੀ ਦੀ ਕਾਲ ਕਰਨ ਵਾਲੇ ਗ੍ਰਿਫਤਾਰ ਮੁਲਜ਼ਮ ਦਾ ਪੁੱਤ ਯੂ.ਕੇ. ‘ਚ ਬੈਠਾ ਹੈ, ਜਿਸ ਨੇ ਸਨਅਤਕਾਰ ਤੋਂ ਕਾਲ ਕਰਕੇ ਫਿਰੌਤੀ ਮੰਗੀ ਸੀ |

ਪੁਲਿਸ ਨੇ ਉਕਤ ਵਿਅਕਤੀ ਨੂੰ ਤਕਨੀਕੀ ਜਾਂਚ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਜਿਸ ਦੀ ਪਛਾਣ ਮੱਖਣ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਮਾਹਿਲਪੁਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਇਸ ਦੌਰਾਨ ਮੱਖਣ ਸਿੰਘ ਦੇ ਯੂਕੇ ਸਥਿਤ ਪੁੱਤਰ ਅਮਨਜੋਤ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਏਡੀਸੀਪੀ ਅਦਿੱਤਿਆ ਨੇ ਦੱਸਿਆ ਕਿ ਸਨਅਤਕਾਰ ਬਲਕਾਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 4 ਫਰਵਰੀ ਨੂੰ ਫਿਰੌਤੀ ਦਾ ਫੋਨ ਆਇਆ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣਲਖਬੀਰ ਸਿੰਘ ਲੰਡਾ ਹਰੀਕੇ ਵਜੋਂ ਦੱਸੀ ਸੀ। ਮੁਲਜ਼ਮਾਂ ਨੇ ਲਖਬੀਰ ਦੇ ਨਾਂ ’ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਮੁਲਜ਼ਮਾਂ ਨੇ ਵਪਾਰੀ ਨੂੰ ਪੈਸੇ ਨਾ ਦੇਣ ’ਤੇ ਭਾਰੀ ਨੁਕਸਾਨ ਦੀ ਧਮਕੀ ਦਿੱਤੀ ਸੀ। ਜਲੰਧਰ (Jalandhar) ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਜਲੰਧਰ ਵਿੱਚ ਆਈਪੀਸੀ ਦੀ ਧਾਰਾ 386 ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ।

Scroll to Top